ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਵਰਿਆਣਾ ਡੰਪ ਵਿਖੇ 32.32 ਕਰੋੜ ਰੁਪਏ ਦੇ ਬਾਇਓ ਮਾਈਨਿੰਗ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਪ੍ਰੋਜੈਕਟ ਦਾ ਮੁੱਖ ਮੰਤਵ ਜਲੰਧਰ ਦੀ ਸਾਲਿਡ ਵੇਸਟ ਦੀ ਸਮੱਸਿਆ ਦਾ ਨਿਪਟਾਰਾ ਕਰਨਾ
ਜਲੰਧਰ, 06 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਵਰਿਆਣਾ ਡੰਪ ਵਿਖੇ 32.32 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਇਓ-ਰੈਮੀਡੀਏਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿੰਦਰ ਭਗਤ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਪ੍ਰੋਜੈਕਟ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਵਲੋਂ ਅਗਲੇ 26 ਮਹੀਨਿਆਂ ਵਿੱਚ ਵਰਿਆਣਾ ਡੰਪ ਵਿਖੇ 8 ਲੱਖ ਟਨ ਸਾਲਿਡ ਵੇਸਟ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਂਰਾਸ਼ਟਰਾ ਦੀ ਕੰਪਨੀ ਵਲੋਂ ਸਾਲਿਡ ਵੇਸਟ ਪ੍ਰਬੰਧਨ ਨਿਯਮਾਂ ਤਹਿਤ ਕੂੜਾ-ਕੜਕਟ ਦੀ ਪ੍ਰੋਸੈਸਿੰਗ ਦੀ ਨਿਗਰਾਨੀ ਕੀਤੀ ਜਾਵੇਗੀ ਜਿਸ ਵਿੱਚ ਬਾਇਓ ਮਾਈਨਿੰਗ, ਬਾਈਓ-ਕਲਚਰ, ਰੱਖ-ਰਖਾਵ, ਢੋਆ-ਢੁਆਈ, ਆਰ.ਡੀ.ਐਫ., ਆਵਾਜਾਈ ਆਦਿ ਸ਼ਾਮਿਲ ਹਨ।
ਉਨ੍ਹਾਂ ਆਸ ਜਤਾਈ ਕਿ ਇਹ ਨਿਵੇਕਲੀ ਪਹਿਲ ਜਿਥੇ ਜਲੰਧਰ ਵਾਸੀਆਂ ਨੂੰ ਵਰਿਆਣਾ ਵਿਖੇ ਕੂੜੇ ਦੇ ਢੇਰਾਂ ਤੋਂ ਰਾਹਤ ਪਹੁੰਚਾਏਗੀ ਉਥੇ ਹੀ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਹੱਤਪੂਰਨ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਤਕਨੀਕੀ ਮਾਪਦੰਡਾਂ ਅਨੁਸਾਰ 2.80 ਕਰੋੜ ਰੁਪਏ ਸਪਲਾਈ, ਇੰਸਟਾਲੇਸ਼ਨ ਅਤੇ ਬਾਇਓ- ਮਾਈਨਿੰਗ ਮਸ਼ੀਨਰੀ ਲਈ ਅਲਾਟ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਲੰਧਰ ਵਾਸੀਆਂ ਦੀ ਸ਼ਹਿਰ ਵਿਚੋਂ ਕੂੜੇ ਦੇ ਢੇਰਾਂ ਨੂੰ ਖ਼ਤਮ ਕਰਨ ਦੀ ਮੰਗ ਨੂੰ ਪੂਰਾ ਕਰੇਗਾ। ਉਨ੍ਹਾਂ ਨਗਰ ਨਿਗਮ ਦੇ ਉਚ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮੁੱਚੇ ਪ੍ਰੋਜੈਕਟ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਇਸ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।
ਸੂਬਾ ਸਰਕਾਰ ਦੀ ਸ਼ਹਿਰੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਅਤੇ ਹੋਰ ਜਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੇ ਜੀਵਨ ਪੱਧਰ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਲਈ ਅਜਿਹੇ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate