ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੋਂ ਬਾਅਦ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ ਪਹਿਲੀ ਸੂਚੀ ਵਿੱਚ 31 ਉਮੀਦਵਾਰ ਐਲਾਨੇ ਗਏ ਹਨ। ਕਾਂਗਰਸ ਵੱਲੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਐਤਕੀ ਗੜੀ ਸਾਂਪਲਾ ਤੋਂ ਉਮੀਦਵਾਰ ਹੋਣਗੇ। ਉਧਰ ਹਾਲੇ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਰਿਆਣੇ ਵਿੱਚ ਗਠਜੋੜ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ ਜਿਸ ਕਾਰਨ ਕਾਂਗਰਸ ਵੱਲੋਂ 31 ਉਮੀਦਵਾਰਾਂ ਦੀ ਹੀ ਸੂਚੀ ਜਾਰੀ ਕੀਤੀ ਗਈ ਹੈ।
CATEGORIES ਹਰਿਆਣਾ