ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਵਾਸੀਆਂ ਦੇ ਮਸਲੇ ਸੁਲਝਾਉਣ ਲਈ ਪਹੁੰਚੇ ਪਿੰਡ ਮੁਬੇਕੇ


ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰੀ ਕਰਨ ਲਈ ਆਮ ਆਦਮੀ ਸਰਕਾਰ ਵਚਨਬਧ-ਨਰਿੰਦਰਪਾਲ ਸਿੰਘ ਸਵਨਾ
ਯੋਗ ਵਿਅਕਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਹਰ ਹੀਲੇ ਦਿੱਤਾ ਜਾਵੇਗਾ ਲਾਹਾ –ਡਿਪਟੀ ਕਮਿਸ਼ਨਰ
ਫਾਜ਼ਿਲਕਾ, 15 ਦਸੰਬਰ
ਆਮ ਲੋਕਾਂ ਦੀਆਂ ਮੁਸਕਿਲਾਂ ਦੇ ਹਲ ਲਈ ਜਿ਼ਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡ ਮੁਬੇਕੇ ਵਿਖੇ ਖੁਦ ਪਹੁੰਚ ਕਰਕੇ ਜਨਤਕ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਂਪ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਲੜੀ ਤਹਿਤ ਇਕ ਹੋਰ ਗਾਰੰਟੀ ਨੂੰ ਪੂਰਾ ਕਰਦੇ ਹੋਏ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਮੁਬੇਕੇ ਵਿਚ ਲਗਾਏ ਗਏ ਕੈਂਪ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਖੁਦ ਪਿੰਡਾਂ ਵਿਚ ਪਹੁੰਚੇ ਅਤੇ ਲੋਕਾਂ ਦੇ ਮਸਲੇ ਹਲ ਕਰਨ ਲਈ ਵਚਨਬਧ ਹੋਣਗੇ।
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਬਾਰਡਰ ਏਰੀਆ ਦੇ ਪਿੰਡਾਂ ਵਿਚ ਆਮ ਆਦਮੀ ਕਲੀਨਿਕ ਵੀ ਜਲਦ ਖੋਲ੍ਹਣ ਦੀ ਯੋਜਨਾ ਉਲੀਕੀ ਜਾ ਰਹੀ ਹੈ ਤਾਂ ਜੋ ਛੋਟੇ-ਮੋਟੇ ਇਲਾਜ ਲਈ ਦੂਰ ਦਰਾਡੇ ਨਾ ਜਾਣਾ ਪਵੇ। ਉਨ੍ਹਾਂ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਕੇ *ਤੇ ਹਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਤੁਰੰਤ ਹਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਤੋਂ ਬਾਅਦ ਹਰੇਕ ਯੋਗ ਲਾਭਪਾਤਰੀ ਨੂੰ ਉਸਦਾ ਬਣਦਾ ਹਕ ਮਿਲੇ ਇਹ ਵੀ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਪਿੰਡ ਮੁਬੇਕੇ ਵਿਖੇ ਪਹੁੰਚ ਕੇ ਜਿਥੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਪ੍ਰਸ਼ਾਸਨ ਤੁਹਾਡੇ ਲਈ ਹੈ ਤੇ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਲੋਕਾਂ ਦੀ ਭਲਾਈ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ ਤੇ ਕਿਸੇ ਵੀ ਯੋਗ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੁਲਤਾਂ ਮਿਲਣ ਇਸ ਤਹਿਤ ਕੈਂਪ ਲਗਾਏ ਜਾ ਰਹੇ ਹਨ, ਇਕ ਛੱਤ ਹੇਠ ਵੱਖ-ਵੱਖ ਵਿਭਾਗਾਂ ਦੀ ਹਾਜਰੀ ਨਾਲ ਲੋਕ ਅਨੇਕਾਂ ਸਹੂਲਤਾਂ ਹਾਸਲ ਕਰ ਸਕਦੇ ਹਨ। ਉਨ੍ਹਾਂ ਮੌਕੇ ਤੇ ਪ੍ਰਾਪਤ ਹੋਈਆਂ ਸਮੱਸਿਆਵਾਂ ਦੇ ਹਲ ਲਈ ਵੱਖ-ਵੱਖ ਅਧਿਕਾਰੀਆਂ ਨੁੰ ਆਦੇਸ਼ ਦਿੰਦਿਆਂ ਕਿਹਾ ਕਿ ਤੈਅ ਸਮੇਂ ਅੰਦਰ ਪ੍ਰਾਪਤ ਸ਼ਿਕਾਇਤਾਂ ਦਾ ਹਲ ਕੀਤਾ ਜਾਵੇ। ਇਸ ਮੌਕੇ ਪੈਨਸ਼ਨ ਲਗਾਉਣ, ਪਖਾਣੇ ਬਣਾਉਣ, ਸਟੇਡੀਅਮ ਬਣਾਉਣ, ਪਾਣੀ ਦੀ ਨਿਕਾਸੀ, ਕੱਚੇ ਮਕਾਨਾਂ ਨੂੰ ਪੱਕੇ ਕਰਨ ਆਦਿ ਨਾਲ ਸਬੰਧਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਦੇ ਸਨਮੁੱਖ ਮੌਕੇ *ਤੇ ਸਬੰਧਤ ਅਧਿਕਾਰੀਆਂ ਨੂੰ ਹਲ ਕਰਨ ਦੀ ਹਦਾਇਤ ਜਾਰੀ ਕੀਤੀ ਗਈ।
ਇਸ ਮੌਕੇ ਤਹਿਸੀਲਦਾਰ ਸੁਖਦੇਵ ਕੁਮਾਰ ਬਾਂਗੜ, ਡਿਪਟੀ ਡੀਈਓ ਮੈਡਮ ਅੰਜੂ ਸੇਠੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate