ਸੰਸਦ ਮੈਂਬਰ ਮੀਤ ਹੇਅਰ ਨੇ ਕੌਮੀ ਪੁਰਸਕਾਰ ਜੇਤੂ ਬਰਨਾਲਾ ਦੇ ਅਧਿਆਪਕ ਪੰਕਜ ਗੋਇਲ ਦੇ ਘਰ ਪੁੱਜ ਕੇ ਦਿੱਤੀ ਵਧਾਈ

ਕਿਹਾ, ਪੂਰੇ ਬਰਨਾਲੇ ਲਈ ਵੱਡੇ ਫ਼ਖਰ ਵਾਲੇ ਗੱਲ

ਪੰਕਜ ਗੋਇਲ ਨੇ ਪਿਛਲੇ ਦਿਨੀਂ ਰਾਸ਼ਟਪਤੀ ਦ੍ਰੋਪਦੀ ਮੁਰਮੂ ਤੋਂ ਹਾਸਲ ਕੀਤਾ ਹੈ ਸਨਮਾਨ

ਬਰਨਾਲਾ, 8 ਸਤੰਬਰ। ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਪੁਰਸਕਾਰ ਹਾਸਲ ਕਰਨ ਵਾਲੇ ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਗੋਇਲ ਨੂੰ ਉਨ੍ਹਾਂ ਦੇ ਘਰ ਪੁੱਜ ਕੇ ਮੁਬਾਰਕਬਾਦ ਦਿੱਤੀ।
   ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬੜੇ ਫ਼ਖਰ ਵਾਲੀ ਗੱਲ ਹੈ ਕਿ ਪੰਜਾਬ ਦੇ ਕੌਮੀ ਪੁਰਸਕਾਰ ਹਾਸਲ ਕਰਨ ਵਾਲੇ 2 ਅਧਿਆਪਕਾਂ ਵਿਚੋਂ ਇਕ ਅਧਿਆਪਕ ਪੰਕਜ ਕੁਮਾਰ ਗੋਇਲ ਸਾਡੇ ਬਰਨਾਲਾ ਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡਾ ਸਨਮਾਨ ਸਾਡੇ ਬਰਨਾਲੇ ਦੇ ਹਿੱਸੇ ਆਇਆ ਹੈ ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਸ੍ਰੀ ਪੰਕਜ ਗੋਇਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿੱਜੀ ਤੌਰ ‘ਤੇ ਮਿਲ ਕੇ ਵਧਾਈ ਦਿੱਤੀ।
ਉਨ੍ਹਾਂ ਕਿਹਾ ਜਦੋਂ ਇੰਨੇ ਕਾਬਿਲ ਅਧਿਆਪਕ ਸਾਡੇ ਬਰਨਾਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਤਾਂ ਸਾਡੇ ਵਿਦਿਆਰਥੀਆਂ ਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।
     ਦੱਸਣਯੋਗ ਹੈ ਕਿ ਐੱਸ. ਐੱਸ. ਮਾਸਟਰ ਸ੍ਰੀ ਪੰਕਜ ਗੋਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਵਿਖੇ ਸੇਵਾਵਾਂ ਨਿਭਾ ਰਹੇ ਰਹੇ ਹਨ, ਜਿਨ੍ਹਾਂ ਨੂੰ ਅਧਿਆਪਨ ਖੇਤਰ ਵਿੱਚ ਬੇਮਿਸਾਲ ਸੇਵਾਵਾਂ ਨਿਭਾਉਣ ਬਦਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਪਿਛਲੇ ਦਿਨੀਂ ਕੌਮੀ ਪੁਰਸਕਾਰ ਨਾਲ ਨਿਵਾਜਿਆ ਹੈ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਤੇ ਪੰਕਜ ਗੋਇਲ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਕਾਂਤਾ ਕੁਮਾਰੀ (ਮਾਤਾ ਜੀ), ਸ੍ਰੀਮਤੀ ਅਨੀਤਾ ਗਰਗ (ਪਤਨੀ) ਤੇ ਬੇਟੀ ਧਰਿਤੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate