ਆਪ ਨੇ ਉਮੀਦਵਾਰ ਐਲਾਨੇ
ਅਬੋਹਰ 10 ਸਤੰਬਰ। ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤਹਿਤ ਨੌ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਪਹਿਲਾਂ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਹਰਿਆਣੇ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਸਮਝੌਤਾ ਹੋਵੇਗਾ ਪਰ ਗੱਲ ਨਾ ਬਣਨ ਤੋਂ ਬਾਅਦ ਪਹਿਲਾਂ ਇੱਕ ਉਮੀਦਵਾਰਾਂ ਦੀ ਸੂਚੀ ਆਪ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਤੇ ਹੁਣ ਦੂਜੀ ਸੂਚੀ ਜਾਰੀ ਕੀਤੀ ਗਈ ਹੈ।