ਡੀ.ਏ.ਵੀ ਹਰੀਪੁਰਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਅਧਿਆਪਕ ਜਸਬੀਰ ਸਿੰਘ ‘ਮਾਨ’ ਨੂੰ ਉਨਾਂ ਦੀ ਪਲੇਠੀ ਪੁਸਤਕ “ਮਨ ਆਈਆਂ” ਦੇ ਪ੍ਰਕਾਸ਼ਨ ‘ਤੇ ਵਧਾਈ ਦਿੱਤੀ

ਅਬੋਹਰ 12 ਸਤੰਬਰ। ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਜਸਬੀਰ ਸਿੰਘ ‘ਮਨ’ ਦੀ ਪਲੇਠੀ ਪੁਸਤਕ ‘ ਮਨ ਆਈਆਂ’  ਦਾ ਪ੍ਰਕਾਸ਼ਨ ਪ੍ਰੋਗਰਾਮ 7 ਸਤੰਬਰ ਨੂੰ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਗਿਆ।  ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਦਾਨੇਵਾਲੀਆ ,ਪ੍ਰਿੰਸੀਪਲ ਸ਼੍ਰੀ ਸੁਖਦੇਵ ਸਿੰਘ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਸ ਨੂੰ ਵਧਾਈ ਦਿੱਤੀ ਅਤੇ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ। ਅਧਿਆਪਕ ਜਸਬੀਰ ਸਿੰਘ ਨੇ ਆਪਣੀ ਪੁਸਤਕ ਵਿੱਚੋਂ ਕੁਝ ਅੰਸ਼ ਵਿਦਿਆਰਥੀਆਂ ਨਾਲ ਸਾਂਝੇ ਕੀਤੇ।  ਉਨਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਉਸ ਨੂੰ ਇਹ ਪੁਸਤਕ ਲਿਖਣ ਲਈ ਪ੍ਰੇਰਿਤ ਕੀਤਾ ਹੈ, ਉਹ ਵਿਦਿਆਰਥੀਆਂ ਦੇ ਪਿਆਰ ਲਈ ਧੰਨਵਾਦੀ ਹਨ। ਜਸਬੀਰ ਸਿੰਘ ਨੇ ਆਪਣੀਆਂ ਦੋ ਕਿਤਾਬਾਂ ਸਕੂਲ ਦੀ ਲਾਇਬ੍ਰੇਰੀ ਵਿੱਚ ਭੇਂਟ ਕੀਤੀਆਂ। ਡੀ.ਏ.ਵੀ ਹਰੀਪੁਰਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਿੱਚ ਵੀ ਪੁਸਤਕ ਪੜ੍ਹਨ ਦੀ ਉਤਸੁਕਤਾ ਦੇਖਣ ਨੂੰ ਮਿਲੀ ਅਤੇ ਕਾਮਨਾ ਕੀਤੀ ਕਿ ਸ: ਜਸਬੀਰ ਸਿੰਘ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫ਼ਲਤਾ ਪ੍ਰਾਪਤ ਕਰਦੇ ਹੋਏ ਤਰੱਕੀ ਦੀਆਂ ਸਿਖ਼ਰਾਂ ਵੱਲ ਵਧਣ ਅਤੇ ਉਨ੍ਹਾਂ ਦੀ ਪੁਸਤਕ ਜਲਦੀ ਹੀ ਸਭ ਤੋਂ ਵੱਧ ਵਿਕਣ ਵਾਲੀ ਕਿਤਾਬ ਬਣੇ।

module:1facing:0; ?hw-remosaic: 0; ?touch: (-1.0, -1.0); ?modeInfo: ; ?sceneMode: Night; ?cct_value: 0; ?AI_Scene: (200, -1); ?aec_lux: 0.0; ?hist255: 0.0; ?hist252~255: 0.0; ?hist0~15: 0.0; ?module:1facing:0; ?hw-remosaic: 0; ?touch: (-1.0, -1.0); ?modeInfo: ; ?sceneMode: Night; ?cct_value: 0; ?AI_Scene: (200, -1); ?aec_lux: 0.0; ?hist255: 0.0; ?hist252~255: 0.0; ?hist0~15: 0.0; ?
CATEGORIES
Share This

COMMENTS

Wordpress (0)
Disqus (0 )
Translate