28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਬੁੱਤ ਹੋਵੇਗਾ ਲੋਕਾਂ ਨੂੰ ਸਮਰਪਿਤ-ਮੁੱਖ ਮੰਤਰੀ
ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਬੁੱਤ ਲਾਇਆ ਜਾ ਰਿਹਾ ਹੈ। ਜਿਸ ਸੰਬੰਧ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਇਸ ਮੌਕੇ ਤੇ ਅਧਿਕਾਰੀਆਂ ਨੇ ਚੱਲ ਰਹੇ ਕੰਮ ਬਾਰੇ ਪੂਰੀ ਜਾਣਕਾਰੀ ਮੁੱਖ ਮੰਤਰੀ ਨੂੰ ਦਿੱਤੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮਰਪਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਬੁੱਤ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਵਾਏਗਾ।

CATEGORIES ਪੰਜਾਬ


