ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ

ਨਵੀਂ ਦਿੱਲੀ 13 ਸਤੰਬਰ। ਪਿਛਲੇ ਕਾਫੀ ਸਮੇਂ ਤੋਂ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜਮਾਨਤ ਦਿੱਤੀ ਗਈ। ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ ਗਿਆ ਹੈ। ਪਹਿਲਾਂ ਈਡੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੋਈ ਗ੍ਰਿਫਤਾਰੀ ਦੇ ਵਿੱਚ ਉਹਨਾਂ ਨੂੰ ਜਮਾਨਤ ਮਿਲੀ ਸੀ ਉਸ ਤੋਂ ਬਾਅਦ ਸੀਬੀਆਈ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸ ਮਾਮਲੇ ਵਿੱਚ ਹੁਣ ਸੁਪਰੀਮ ਕੋਰਟ ਨੇ ਅੱਜ ਉਹਨਾਂ ਨੂੰ ਜਮਾਨਾ ਦੇ ਦਿੱਤੀ। ਸੁਪਰੀਮ ਕੋਰਟ ਵੱਲੋਂ ਗਵਾਹਾਂ ਨਾਲ ਸੰਪਰਕ ਕਰਨ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੋਕਿਆ ਗਿਆ ਹੈ ਕਿ ਉਹ ਗਵਾਹਾਂ ਨਾਲ ਸੰਪਰਕ ਨਹੀਂ ਕਰਨਗੇ।

CATEGORIES
TAGS
Share This

COMMENTS

Wordpress (0)
Disqus (0 )
Translate