ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨੇ ਸੱਦੀ ਅਹਿਮ ਬੈਠਕ

ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਾਕਟਰਾਂ ਤੇ ਹਸਪਤਾਲਾਂ ਦੇ ਅਮਲੇ ਵੱਲੋਂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ ਤੇ ਤਿੱਖਾ ਕਰਨ ਦਾ ਐਲਾਨ ਕੀਤਾ ਹੋਇਆ ਹੈ।ਆਉਣ ਵਾਲੇ ਦਿਨਾਂ ਦੇ ਵਿੱਚ ਐਮਰਜਂਸੀ ਸੇਵਾਵਾਂ ਵੀ ਬੰਦ ਕੀਤੀਆਂ ਜਾ ਸਕਦੀਆਂ ਹਨ ਜਦੋਂ ਕਿ ਹੁਣ ਉਹ ਪੀਡੀ ਸੇਵਾਵਾਂ ਬੰਦ ਹਨ ਜਿਸ ਕਾਰਨ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਹੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੁਪਹਿਰੇ ਇਕ ਵਜੇ ਬੈਠਕ ਬੁਲਾਈ ਗਈ ਹੈ। ਜਿਸ ਵਿੱਚ ਇਸ ਮਸਲੇ ਦਾ ਹੱਲ ਨਿਕਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਡਾਕਟਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਫੈਸਲਾ ਕੀਤਾ ਜਾਵੇ ਅਤੇ 4-9-14 ਦੀ ਤਰੱਕੀ ਦਾ ਲਾਭ ਉਹਨਾਂ ਨੂੰ ਮਿਲੇ।

CATEGORIES
Share This

COMMENTS

Wordpress (0)
Disqus (0 )
Translate