ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰੇਨੇਡ ਧਮਾਕੇ ਦਾ ਮੁੱਖ ਦੋਸ਼ੀ ਫੜਿਆ

ਚੰਡੀਗੜ੍ਹ 13 ਸਤੰਬਰ। ਪੰਜਾਬ ਪੁਲਿਸ ਨੂੰ ਉਸ ਮੇਲੇ ਵੱਡੀ ਸਫਲਤਾ ਮਿਲੀ ਜਦੋਂ ਚੰਡੀਗੜ੍ਹ ਗਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਮਾਮਲਾ ਹੱਲ ਕਰ ਲਿਆ ਗਿਆ ਹੈ |

ਦੋਸ਼ੀ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੁਢਲੀ ਜਾਂਚ ਵਿੱਚ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਦੱਸਣ ਯੋਗ ਹੈ ਕਿ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਜਣਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਜਿਨਾਂ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।

CATEGORIES
Share This

COMMENTS

Wordpress (0)
Disqus (0 )
Translate