ਸਪੀਕਰ ਸੰਧਵਾਂ ਨੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤਾ 05 ਲੱਖ ਰੁਪਏ ਰਾਸ਼ੀ ਦਾ ਚੈਂਕ

ਫਰੀਦਕੋਟ 16 ਦਸੰਬਰ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁੱਕਰਵਾਰ ਨੂੰ ਗੁਰੂਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਜਾ ਕੇ ਮੱਥਾ ਟੇਕਿਆ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈਂਕ ਸੌਂਪਿਆ।

ਇਸ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂਦੁਆਰਾ ਲੰਗਰ ਮਾਤਾ ਖੀਵੀ ਜੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਖਾਣ-ਪੀਣ ਅਤੇ ਹੋਰ ਮੁੱਢਲੀ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜੋ ਕਿ ਮਾਨਵਤਾ ਦੀ ਸੇਵਾ ਲਈ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਬਹੁਤ ਹੀ ਵਧੀਆ ਢੰਗ ਦੇ ਨਾਲ ਗੁਰੂਦੁਆਰੇ ਦੀ ਸੇਵਾ ਨਿਭਾਈ ਜਾ ਰਹੀ ਹੈ।ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਦੀ ਚੜ੍ਹਦੀਕਲਾ ਦੇ ਲਈ ਅਰਦਾਸ ਕੀਤੀ ਅਤੇ 05 ਲੱਖ ਰੁਪਏ ਦੀ ਰਾਸ਼ੀ ਦਾ ਚੈਂਕ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜਾਂ ਦਾ ਇਲਾਜ ਕਰਨ ਵਾਲੇ ਡਾ. ਕਪਿਲ ਬਾਂਸਲ, ਡਾ.  ਹਰਿੰਦਰ ਸਿੰਘ ਸੰਧੂ, ਡਾ. ਕੇ.ਪੀ.ਐਸ. ਗਿੱਲ ਸਮੇਤ ਸਿਹਤ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ, ਕੈਪਟਨ ਧਰਮ ਸਿੰਘ ਗਿੱਲ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate