ਦੇਸ਼ ਨੂੰ ਵੰਡਣ ਵਾਲੀਆਂ ਰਾਸ਼ਟਰ ਵਿਰੋਧੀ ਤਾਕਤਾਂ ਖਿਲਾਫ਼ ਮੈਂ ਸਾਰੀ ਜ਼ਿੰਦਗੀ ਲੜਦਾ ਰਹਾਂਗਾ-ਅਰਵਿੰਦ ਕੇਜਰੀਵਾਲ

ਜੇਲ ਤੋਂ ਬਾਹਰ ਆਉਣ ਤੇ ਅਰਵਿੰਦ ਕੇਜਰੀਵਾਲ ਦਾ ਲੀਡਰਸ਼ਿਪ ਤੇ ਵਰਕਰਾਂ ਵੱਲੋਂ ਜੋਰਦਾਰ ਸਵਾਗਤ

ਨਵੀਂ ਦਿੱਲੀ 13 ਸਤੰਬਰ। ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲਣ ਤੋਂ ਬਾਅਦ ਆਪ ਸੁਪਰੀਮੋ ਜੇਲ ਤੋਂ ਬਾਹਰ ਆਏ ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵੱਲੋਂ ਮੀਂਹ ਦੌਰਾਨ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦਿੱਲੀ ਵਿੱਚ ਰੋਡ ਸ਼ੋ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਅਜਿਹੀਆਂ ਰਾਸ਼ਟਰ ਵਿਰੋਧੀ ਤਾਕਤਾਂ ਖਿਲਾਫ਼ ਜ਼ਿੰਦਗੀ ਭਰ ਲੜਦੇ ਰਹਿਣਗੇ ਜਿਹੜੀਆਂ ਤਾਕਤਾਂ ਦੇਸ਼ ਦੇ ਵਿਕਾਸ ਨੂੰ ਰੋਕ ਰਹੀਆਂ ਹਨ ਤੇ ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀਆਂ ਨੇ। ਉਹਨਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ ਭਾਵੇਂ ਉਹਨਾਂ ਖਿਲਾਫ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਰਚੀਆਂ ਜਾਣ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਘਰ ਪਹੁੰਚ ਕੇ ਆਪਣੇ ਮਾਪਿਆਂ ਦਾ ਅਸ਼ੀਰਵਾਦ ਲਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਨੀਸ਼ ਸਸੋਦੀਆ ਸੰਜੇ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਮਿਲੇ। ਉਧਰ ਅਰਵਿੰਦ ਕੇਜਰੀਵਾਲ ਦੀ ਜਮਾਨਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ਤੇ ਹੋਏ ਪ੍ਰੋਗਰਾਮਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।

CATEGORIES
Share This

COMMENTS

Wordpress (0)
Disqus (0 )
Translate