Sri hemkunt sahib ਸ਼੍ਰੀ ਹੇਮਕੁੰਟ ਸਾਹਿਬ ਜਾਂਦਿਆਂ 2 ਨੌਜਵਾਨਾਂ ਦੀ ਹਾਦਸੇ ਦੌਰਾਨ ਦਰਦਨਾਕ ਮੌ,ਤ
ਚੰਡੀਗੜ੍ਹ 15 ਸਤੰਬਰ। ਅੱਜ ਸਵੇਰੇ ਉਸ ਵੇਲੇ ਦੁਖਾਂਤ ਵਾਪਰਿਆ ਜਦੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾ ਰਹੇ ਨੌਜਵਾਨਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਇੱਕ ਨੌਜਵਾਨ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਪੁੱਤਰ ਹਰਪਾਲ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਤੇ ਦੂਜਾ ਨੌਜਵਾਨ ਹਰਮਨ ਸਿੰਘ ਦਮਨ ਪੁੱਤਰ ਅਵਤਾਰ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਠ ਜਣੇ ਦੋ ਕਾਰਾਂ ਚ ਸਵਾਰ ਹੋ ਕੇ ਜਾ ਰਹੇ ਸਨ ਜਦੋਂ ਉਹ ਜਲੰਧਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਾਹਮਣੇ ਪਹੁੰਚੇ ਤਾਂ ਦੋਵਾਂ ਕਾਰਾਂ ਚੋਂ ਇੱਕ ਕਾਰ ਪੈਂਚਰ ਹੋ ਗਈ। ਨਰਿੰਦਰ ਸ਼ੌਂਕੀ ਭਾਟੀਆ ਤੇ ਹਰਮਨ ਦਮਨ ਕਾਰ ਨੂੰ ਪੈਂਚਰ ਲਾ ਕੇ ਕਾਰ ਚ ਬੈਠਣ ਹੀ ਲੱਗੇ ਸਨ ਕਿ ਪਿੱਛੋਂ ਆਈ ਇੱਕ ਤੇਜ਼ ਰਫਤਾਰ ਕਾਰ ਨੇ ਦੋਵਾਂ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਨਰਿੰਦਰ ਸ਼ੌਂਕੀ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜੇ ਨੌਜਵਾਨ ਦੀ ਮੌਤ ਹਸਪਤਾਲ ਪਹੁੰਚ ਕੇ ਹੋਈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਮਾਰਨ ਵਾਲੇ ਨੌਜਵਾਨ ਸ਼ਰਾਬੀ ਹਾਲਤ ਵਿੱਚ ਸਨ ਤੇ ਉਹਨਾਂ ਦੀ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸ਼ੌਂਕੀ ਭਾਟੀਆ ਕੱਪੜੇ ਦਾ ਵਪਾਰ ਕਰਦਾ ਸੀ ਤੇ ਹਰਮਨ ਅੰਮ੍ਰਿਤਸਰ ਵਿੱਚ ਫਾਇਨਾਂਸ ਦਾ ਕੰਮ ਕਰਦਾ ਸੀ ਤੇ ਇਹ ਦੋਨੇ ਜਣੇ ਆਪਸ ਵਿੱਚ ਰਿਸ਼ਤੇਦਾਰ ਸਨ।