ਪ੍ਰਵਾਸੀ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ 26 ਦਸੰਬਰ ਨੂੰ : ਡਿਪਟੀ ਕਮਿਸ਼ਨਰ

       ਬਠਿੰਡਾ, 16 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵਲੋਂ 26 ਦਸੰਬਰ 2022 ਨੂੰ ਸਵੇਰੇ 10 ਵਜੇ ਆਈ.ਐਸ.ਐਫ. ਫਾਰਮੇਸੀ ਕਾਲਜ ਫਿਰੋਜ਼ਪੁਰ ਰੋਡ ਮੋਗਾ ਵਿਖੇ ਪ੍ਰਵਾਸੀ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਆਦਿ ਨੂੰ ਸੁਣਨ ਲਈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ।

          ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੇ ਅਧੀਨ ਪੈਂਦੇ ਪਿੰਡਾਂ ਸ਼ਹਿਰਾਂ ਦੇ ਗੁਰੂਘਰਾਂ, ਮੰਦਿਰਾਂ ਚ ਚੌਕੀਦਾਰਾਂ ਰਾਹੀਂ ਇਸ ਸਬੰਧੀ ਮੁਨਾਦੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਤਾਂ ਜੋ ਐਨ.ਆਰ.ਆਈਜ਼ ਨੂੰ ਕੋਈ ਵੀ ਸਮੱਸਿਆ ਜਾ ਸ਼ਿਕਾਇਤ ਹੈ ਤਾਂ ਉਹ ਇਸ ਸੈਮੀਨਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈ ਸਕਣ।

          ਡਿਪਟੀ ਕਮਿਸ਼ਨਰ ਨੇ ਸਮੂਹ ਐਨ.ਆਰ.ਆਈਜ਼. ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਸਮੇਂ ਸਨਾਖਤ ਦੇ ਤੌਰ ਤੇ ਆਪਣਾ ਸ਼ਨਾਖ਼ਤੀ ਕਾਰਡ (ਆਈ.ਡੀ.ਪਰੂਫ) ਦੇ ਵਜੋਂ ਪਾਸਪੋਰਟ, ਪੀ.ਆਈ.ਓ. ਕਾਰਡ ਜਾਂ ਐਨ.ਆਰ.ਆਈ. ਕਾਰਡ ਨਾਲ ਜ਼ਰੂਰ ਲੈ ਕੇ ਜਾਣ।

CATEGORIES
TAGS
Share This

COMMENTS

Wordpress (0)
Disqus (0 )
Translate