ਖੁੱਬਣ ਪਿੰਡ ਦੇ ਸਰਪੰਚ ਜਰਨੈਲ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਵਿਧਾਇਕ ਅਮਨਦੀਪ ਗੋਲਡੀ ਮੁਸਾਫਰ ਨੇ ਕੀਤਾ ਪਾਰਟੀ ਵਿੱਚ ਸਵਾਗਤ
ਬੱਲੂਆਣਾ 16 ਸਤੰਬਰ
ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਖੁੱਬਣ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਮਜਬੂਤੀ ਮਿਲੀ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਉਹਨਾਂ ਨੂੰ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ। ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਉਂਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਭਲਾਈ ਦੇ ਕੰਮ ਅਤੇ ਵਿਕਾਸ ਦੇ ਕੰਮ ਕਰਵਾ ਰਹੀ ਹੈ, ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ । ਉਹਨਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਲੋਕਾਂ ਦੀ ਰਾਏ ਅਨੁਸਾਰ ਹਰੇਕ ਯੋਜਨਾ ਬਣਾ ਕੇ ਲਾਗੂ ਕਰਦੀ ਹੈ। ਇਸ ਮੌਕੇ ਉਨਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵੀ ਪਿੰਡ ਵਾਸੀਆਂ ਨਾਲ ਚਰਚਾ ਕੀਤੀ । ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਉੱਥੇ ਹਾਜ਼ਰ ਸੀ।



