ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ
ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਮੇਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਇਸ ਸੜਕ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਉਣ ਉਪਰੰਤ ਸ਼ਹਿਰ ਦੇ ਬਾਕੀ ਵਾਰਡਾਂ ਵਿੱਚ ਵੀ ਸੀਵਰੇਜ਼ ਦੀ ਸਮੱਸਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਉਸ ਲਈ ਵਿਭਾਗ ਤੇ ਪ੍ਰਸ਼ਾਸਨ ਵਚਨਬੱਧ ਹੈ
CATEGORIES ਮਾਲਵਾ