ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੋਰਟਲ ਸ਼ੁਰੂ : ਡਿਪਟੀ ਕਮਿਸ਼ਨਰ

          ਬਠਿੰਡਾ 16, ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੋਰਟਲ ਸ਼ੁਰੂ ਕੀਤਾ ਗਿਆ ਹੈ। ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ, ਸਾਰਿਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਖਾਨਗੀ ਤਕਸੀਮ ਦਾ ਦਸਤਾਵੇਜ਼ ਸ਼ਾਮਲ ਕਰਕੇ ਦਰਖਾਸਤ ਪੋਰਟਲ ਤੇ ਅਪਲੋਡ ਕਰ ਸਕਦਾ ਹੈ।

          ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਤਕਸੀਮ ਦੇ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ, ਜ਼ਮੀਨ ਦੀ ਖ਼ਰੀਦ-ਫਰੋਖ਼ਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆਂ ਵਿੱਚ ਕਮੀ ਆਵੇਗੀ, ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ, ਜਮ੍ਹਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕੇਗੀ, ਹਿੱਸੇਦਾਰਾਂ ਦੇ ਨਾਮ ਦਰਜ਼ ਰਹਿਣ ਅਤੇ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ।

          ਉਨ੍ਹਾਂ ਹੋਰ ਦੱਸਿਆ ਕਿ ਜ਼ਮੀਨ ਦਾ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ ਆਨਲਾਇਨ ਪੋਰਟਲ https//eservices.punjab.gov.in ਉਪਰ ਦਰਜ਼ ਕਰ ਸਕਦਾ ਹੈ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਜਾਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਸਰਕਾਰ ਦੀ ਵੈਬਸਾਈਟ https://eservices.punjab.gov.in ਤੇ ਸਰਚ ਕੀਤਾ ਜਾ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate