ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ
ਨਵੀਂ ਦਿੱਲੀ 17 ਸਤੰਬਰ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਵਿਧਾਇਕ ਦਲ ਦੀ ਹੋਈ ਬੈਠਕ ਦੌਰਾਨ ਆਤਿਸ਼ੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਤੇ ਉਹ ਦਿੱਲੀ ਦੇ ਹੁਣ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵਿੱਚ ਆਤਸ਼ੀ ਕੈਬਨਿਟ ਮੰਤਰੀ ਵਜੋਂ ਕੰਮ ਕਰ ਰਹੇ ਸਨ। ਆਤਿਸ਼ੀ ਦੇ ਦਿੱਲੀ ਦੇ ਮੁੱਖ ਮੰਤਰੀ ਬਣਨ ਤੇ ਸ਼੍ਰੀ ਅਰਵਿੰਦ ਕੇਜਰੀਵਾਲ ਸਮੇਤ ਸਮੂਹ ਲੀਡਰਸ਼ਿਪ ਨੇ ਉਹਨਾਂ ਨੂੰ ਵਧਾਈ ਦਿੱਤੀ। ਦਿੱਲੀ ਦੇ ਲੋਕਾਂ ਲਈ ਕੀਤੇ ਸੰਘਰਸ਼ ਵਿੱਚ ਆਤਸ਼ੀ ਦਾ ਵੀ ਵੱਡਾ ਯੋਗਦਾਨ ਹੈ। ਸ਼੍ਰੀ ਅਰਵਿੰਦ ਕੇਜਰੀਵਾਲ ਦੀ ਗੈਰ ਮੌਜੂਦਗੀ ਦੇ ਵਿੱਚ ਦਿੱਲੀ ਵਿਚ ਉਹਨਾਂ ਵੱਲੋਂ ਸਰਕਾਰ ਤੇ ਪਾਰਟੀ ਨੂੰ ਜਿਸ ਢੰਗ ਨਾਲ ਸਾਂਭਿਆ ਗਿਆ ਉਹ ਵੀ ਸਭ ਦੇ ਸਾਹਮਣੇ ਹੈ।