ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਵੱਲੋਂ ਅੱਧੀ ਦਰਜਨ ਪਿੰਡਾਂ ਦਾ ਦੌਰਾ,ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ 17 ਸਤੰਬਰ

ਜ਼ਿਲ੍ਹੇ  ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਨੇ ਅੱਜ ਸ਼ਾਮ ਜਿਲੇ ਦੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ । ਇਸ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਸਗੋਂ ਸਾਡੀ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ।

ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ।  ਹਾਲੇ ਵੀ ਕਿਸਾਨ ਇਹ ਮਸ਼ੀਨਾਂ ਸਬਸਿਡੀ ਤੇ ਲੈਣ ਲਈ 19 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ । ਉਹਨਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਨਹੀਂ ਹੁੰਦਾ ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ ਅਤੇ ਜਮੀਨ ਵਿੱਚ ਕਾਰਬਨਿਕ ਮਾਦਾ ਵਧਣ ਨਾਲ ਕਿਸਾਨਾਂ ਨੂੰ ਅਗਲੀਆਂ ਫਸਲਾਂ ਦਾ ਚੰਗਾ ਝਾੜ ਮਿਲਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂਆਂ ਸਭ ਤੋਂ ਪਹਿਲਾਂ ਸਾਡੇ ਕਿਸਾਨ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਹੀ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਨੇ  ਖੇਤੀਬਾੜੀ ਵਿਭਾਗ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਤਕਨੀਕੀ ਨੁਕਤੇ ਸਮਝਾਏ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਤਹਿਸੀਲਦਾਰ ਨਵਜੀਵਨ ਛਾਬੜਾ, ਖੇਤੀਬਾੜੀ ਬਲਾਕ ਅਫਸਰ ਬਲਦੇਵ ਸਿੰਘ, ਖੇਤੀਬਾੜੀ ਅਫਸਰ ਮਮਤਾ ਅਤੇ ਖੇਤੀਬਾੜੀ ਵਿਭਾਗ ਤੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਲਾਲੋਵਾਲੀ, ਸ਼ਾਮਾ ਖਾਨ ਕਾ ਆਦਿ ਪਿੰਡਾਂ ਦਾ ਦੌਰਾ ਕੀਤਾ।

CATEGORIES
Share This

COMMENTS

Wordpress (0)
Disqus (0 )
Translate