ਭਾਗੂ ਪਿੰਡ ਵਿੱਚ ਪੋਸ਼ਣ ਮਾਹ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਬੋਹਰ 20 ਸਤੰਬਰ। ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਕੇਂਦਰਾਂ ਰਾਹੀਂ ਪਿੰਡਾਂ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਜਿਹੜਾ ਕਿ 30 ਸਤੰਬਰ ਤੱਕ ਚੱਲੇਗਾ। ਇਸੇ ਤਹਿਤ ਅਬੋਹਰ ਬਲਾਕ 2 ਦੇ ਕੁਲਾਰ ਸਰਕਲ ਦੇ ਪਿੰਡ ਭਾਗੂ ਵਿਖੇ ਸੀਡੀਪੀਓ ਮੈਡਮ ਨਵਦੀਪ ਕੌਰ ਅਤੇ ਸੁਪਰਵਾਈਜ਼ਰ ਮੈਡਮ ਅਤਿੰਦਰ ਕੌਰ ਦੀ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਦੀਆਂ ਔਰਤਾਂ ਨੂੰ ਪੋਸ਼ਟਿਕ ਖੁਰਾਕ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਜਾਗਰੂਕ ਕੀਤਾ। ਇਸ ਮੌਕੇ ਤੇ ਲੋਕਾਂ ਨੂੰ ਦੱਸਿਆ ਗਿਆ ਕਿ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਬਹੁਤ ਜਰੂਰੀ ਹੁੰਦੀ ਹੈ। ਇਸ ਲਈ ਇਸਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇਸ ਮੌਕੇ ਤੇ ਆਂਗਣਵਾੜੀ ਵਰਕਰ ਪਰਮਿੰਦਰ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਪੋਸ਼ਨ ਮਾਹ ਅਭਿਆਨ ਤਹਿਤ ਪਿੰਡ ਪਿੰਡ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਾਸੀ ਨੇ ਕੋਈ ਵੀ ਜਾਣਕਾਰੀ ਲੈਣੀ ਹੋਵੇ ਤਾਂ ਉਹ ਆਂਗਣਵਾੜੀ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਹ ਪੋਸ਼ਣ ਅਭਿਆਨ 30 ਸਤੰਬਰ ਤੱਕ ਜਾਰੀ ਰਹੇਗਾ।



