ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ, 20 ਸਤੰਬਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ.  ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

CATEGORIES
Share This

COMMENTS

Wordpress (0)
Disqus (0 )
Translate