ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ
ਚੰਡੀਗੜ੍ਹ, 21 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀਮਤੀ ਰਾਜਿੰਦਰ ਕੌਰ 84 ਵਰ੍ਹਿਆਂ ਦੇ ਸਨ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਮਾਂ ਸਮੁੱਚੀ ਲੋਕਾਈ ਲਈ ਪ੍ਰੇਰਣਾਸਰੋਤ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਜਿਊਣ ਦਾ ਅਸਲ ਸਲੀਕਾ ਸਿਖਾਉਂਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਜ਼ਿੰਦਗੀ ‘ਚ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।