ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਅਰ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਭਾਰਤੀ ਹਵਾਈ ਫੌਜ ਦੇ ਮੁਖੀ ਬਣਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ, 21 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਅਰ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਭਾਰਤੀ ਹਵਾਈ ਫੌਜ ਦੇ ਮੁਖੀ ਚੁਣੇ ਜਾਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇੱਕ ਸਿੱਖ ਅਫ਼ਸਰ ਦੇਸ਼ ਦੀ ਹਵਾਈ ਫੌਜ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਬਤ ਸੂਰਤ ਸਰੂਪ ਵਾਲੇ ਏਅਰ ਮਾਰਸ਼ਲ ਸ. ਅਰਜਨ ਸਿੰਘ ਨੇ ਲੰਮਾ ਸਮਾਂ ਭਾਰਤੀ ਹਵਾਈ ਫੌਜ ਦੇ ਮੁਖੀ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਖ਼ਾਸਕਰ ਸਿੱਖਾਂ ਨੇ ਦੇਸ਼ ਦੀ ਸੁਰੱਖਿਆ ਲਈ ਵੱਡੇ ਯੋਗਦਾਨ ਪਾਏ ਹਨ ਅਤੇ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਉੱਚ ਅਹੁਦਿਆਂ ਲਈ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਏਅਰ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਦਸਤਾਰ ਤੇ ਸਾਬਤ ਸੂਰਤ ਸਿੱਖ ਰਹਿਣੀ ਦੇ ਧਾਰਨੀ ਬਣ ਕੇ ਸਿੱਖ ਪਛਾਣ ਦੀ ਹੋਰ ਵੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ।

CATEGORIES
Share This

COMMENTS

Wordpress (0)
Disqus (0 )
Translate