ਉਦੇ ਭਾਨੂ ਚਿਬ ਹੋਣਗੇ ਆਲ ਇੰਡੀਆ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ

ਜੰਮੂ ਕਸ਼ਮੀਰ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਉਦੇ ਭਾਨੂੰ ਚਿਬ ਨੂੰ ਆਲ ਇੰਡੀਆ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਸ਼੍ਰੀ ਨਿਵਾਸਣ ਦੀ ਜਗਾ ਲੈਣਗੇ। ਉਦੇ ਭਾਨੂੰ ਚਿੱਬ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਐਨਐਸਯੂਆਈ ਤੇ ਯੂਥ ਕਾਂਗਰਸ ਜੰਮੂ ਕਸ਼ਮੀਰ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਐਨਐਸਯੂ ਆਈ ਦੇ ਕੌਮੀ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਸਮੇਤ ਲੀਡਰਸ਼ਿਪ ਨੇ ਉਦੇ ਭਾਨੂ ਚਿਬ ਨੂੰ ਯੂਥ ਕਾਂਗਰਸ ਦਾ ਕੌਮੀ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਗਈ ਹੈ।

ਉਧਰ ਉਦੇ ਭਾਨੂ ਚਿੱਬ ਨੇ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।

CATEGORIES
Share This

COMMENTS

Wordpress (0)
Disqus (0 )
Translate