ਨਵੇਂ ਬਣੇ ਮੰਤਰੀਆਂ ਨੇ ਚੁੱਕੀ ਸਹੁੰ,ਮੁੱਖ ਮੰਤਰੀ ਨੇ ਦਿੱਤੀ ਵਧਾਈ
ਚੰਡੀਗੜ੍ਹ 23 ਸਤੰਬਰ। ਪੰਜਾਬ ਸਰਕਾਰ ਵਿੱਚ ਪੰਜ ਨਵੇਂ ਮੰਤਰੀਆਂ ਦੀ ਐਂਟਰੀ ਹੋ ਗਈ। ਚਾਰ ਮੰਤਰੀਆਂ ਵੱਲੋਂ ਕੱਲ ਅਸਤੀਫੇ ਦਿੱਤੇ ਗਏ ਸਨ। ਅੱਜ ਪੰਜਾਬ ਰਾਜ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮਹਿੰਦਰ ਭਗਤ,ਤਰਨਪ੍ਰੀਤ ਸਿੰਘ ਸੌਦ,ਬਰਿੰਦਰ ਗੋਇਲ, ਡਾਕਟਰ ਰਵਜੋਤ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਨੇ ਕੈਬਨਟ ਮੰਤਰੀ ਵਜੋਂ ਸਹੁੰ ਚੁੱਕੀ। ਨਵੇਂ ਮੰਤਰੀਆਂ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ
“ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ… ਸਾਰੇ ਨਵ-ਨਿਯੁਕਤ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ…
ਮੈਨੂੰ ਉਮੀਦ ਹੈ ਕਿ ਨਵੇਂ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ… ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਦੇ ਹੋਏ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।”