ਐਡਵੋਕੇਟ ਡੈਂਪੀ ਮਲਹੋਤਰਾ ਨੇ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਅਲੋਕ ਸ਼ਰਮਾ ਨਾਲ ਕੀਤੀ ਮੁਲਾਕਾਤ, ਸੂਬੇ ਦੇ ਸਿਆਸੀ ਹਾਲਾਤਾਂ ਬਾਰੇ ਕੀਤੀ ਚਰਚਾ
ਚੰਡੀਗੜ੍ਹ 23 ਸਤੰਬਰ। ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਪੰਚਕੁਲਾ ਵਿਧਾਨ ਸਭਾ ਦੇ ਇੰਚਾਰਜ ਐਡਵੋਕੇਟ ਡੈਂਪੀ ਮਲਹੋਤਰਾ ਵੱਲੋਂ ਅੱਜ ਆਲ ਇੰਡੀਆ ਕਾਂਗਰਸ ਦੇ ਸੈਕਟਰੀ ਤੇ ਪੰਜਾਬ ਦੇ ਸਹਾਇਕ ਇੰਚਾਰਜ ਸ੍ਰੀ ਅਲੋਕ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਡੈਂਪੀ ਮਲਹੋਤਰਾ ਨੇ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਉਹਨਾਂ ਨੇ ਸ਼੍ਰੀ ਸ਼ਰਮਾ ਨੂੰ ਪੰਜਾਬ ਵਿੱਚ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਹਨਾਂ ਸਹਾਇਕ ਇੰਚਾਰਜ ਸ੍ਰੀ ਅਲੋਕ ਸ਼ਰਮਾ ਨੂੰ ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਯੂਥ ਕਾਂਗਰਸ ਦੀ ਰਣਨੀਤੀ ਬਾਰੇ ਵੀ ਦੱਸਿਆ। ਡੈਂਪੀ ਮਲਹੋਤਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਚਾਇਤੀ ਚੋਣਾਂ ਵਿੱਚ ਵੱਧ ਚੜ੍ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਵਿੱਚ ਪੜ੍ਹੇ ਲਿਖੇ ਨੌਜਵਾਨ ਸਿਆਸੀ ਤੌਰ ਤੇ ਅੱਗੇ ਆ ਸਕਣ। ਇਸ ਮੌਕੇ ਤੇ ਸ਼੍ਰੀ ਅਲੋਕ ਸ਼ਰਮਾ ਵੱਲੋਂ ਐਡਵੋਕੇਟ ਡੈਂਪੀ ਮਲਹੋਤਰਾ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਬਹੁਤ ਵਧੀਆ ਗੱਲ ਹੈ ਕਿ ਅਜਿਹੇ ਨੌਜਵਾਨ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਯਤਨਸ਼ੀਲ ਹਨ ਤੇ ਸਿਆਸੀ ਤੌਰ ਤੇ ਆਪਣਾ ਯੋਗਦਾਨ ਪਾ ਰਹੇ ਹਨ।



