ਮੈਡਮ ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

ਫਾਜ਼ਿਲਕਾ 24 ਸਤੰਬਰ
ਮੈਡਮ ਮਨਦੀਪ ਕੌਰ ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਉਹ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਲੋਕਾਂ ਦੀਆਂ ਸਿਕਾਇਤਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਯੋਜਨਾਬੱਧ ਢੰਗ ਤੇ ਪੂਰੀ ਪਾਰਦਰਸ਼ਤਾ ਨਾਲ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਉਹ ਵਚਨਬਧ ਹਨ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ `ਤੇ ਲਾਗੂ ਕਰਵਾਉਣਾ ਅਤੇ ਹੋਰ ਨਵੇਂ ਵਿਕਾਸ ਪ੍ਰੋਜ਼ੈਕਟਾਂ ਨੂੰ ਜ਼ਿਲੇ੍ਹ ਅੰਦਰ ਲਿਆ ਕੇ ਫਾਜ਼ਿਲਕਾ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ।

CATEGORIES
Share This

COMMENTS

Wordpress (0)
Disqus (0 )
Translate