ਬਰਿੰਦਰ ਕੁਮਾਰ ਗੋਇਲ ਨੇ ਆਪਣਾ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਸਤੰਬਰ:

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।

ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

CATEGORIES
Share This

COMMENTS

Wordpress (0)
Disqus (0 )
Translate