ਫਾਜ਼ਿਲਕਾ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਾਜ਼ਿਲਕਾ 28 ਸਤੰਬਰ। ਅੱਜ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਵਸ ਦੇ ਪਾਵਨ ਮੌਕੇ ‘ਤੇ ਮਾਰਸ਼ਲ ਜਿੰਮ ਐਂਡ ਅਕੈਡਮੀ ਸਪੋਰਟਸ ਐਂਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ, ਫਾਜ਼ਿਲਕਾ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਜਿਲ੍ਹਾ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਤੇ ਉਨਾਂ ਦੇ ਦਿਖਾਏ ਰਸਤੇ ਤੇ ਚੱਲਣ ਤੇ ਦੇਸ਼ ਭਗਤੀ ਦਾ ਜਜ਼ਬਾ ਸਾਡੀ ਨੌਜਵਾਨ ਪੀੜੀ ਅੰਦਰ ਪੈਦਾ ਕਰਨ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਸ਼ਹੀਦ-ਏ-ਆਜ਼ਮ ਦੀ ਕੁਰਬਾਨੀ ਅਤੇ ਦੇਸ਼-ਪ੍ਰਤੀ ਸਮਰਪਣ ਨੂੰ ਯਾਦ ਕਰਦੇ ਹੋਏ, ਉਨ੍ਹਾਂ ਦੀ ਵਿਸ਼ਾਲ ਵਿਅਕਤੀਗਤਤਾ ਅਤੇ ਅਮਰ ਸਫਰ ਦਾ ਜ਼ਿਕਰ ਕੀਤਾ ਗਿਆ। ਇਸ ਦਿਨ ਨੂੰ ਯਾਦਗਾਰ ਬਣਾਉਣ ਲਈ,ਵੱਖ ਵੱਖ ਪੇਸ਼ਕਾਰੀਆਂ ਅਤੇ ਭਗਤ ਸਿੰਘ ਦੇ ਜੀਵਨ ਤੇ ਰੋਸ਼ਨੀ ਪਾਉਂਦੇ ਵਿਦਿਆਰਥੀਆਂ ਵੱਲੋਂ ਭਾਵਪੂਰਨ ਨਾਟਕ ਪੇਸ਼ ਕੀਤੇ ਗਏ।

CATEGORIES ਪੰਜਾਬ


