ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 9 ਜਨਵਰੀ 2023 ਤੋਂ ਸ਼ੁਰੂ – ਹਾਂਡਾ
ਫਿਰੋਜ਼ਪੁਰ,16 ਦਸੰਬਰ
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਡੇਅਰੀ ਉੱਦਮ ਸਿਖਲਾਈ ਕੋਰਸ 9 ਜਨਵਰੀ 2023 ਨੂੰ ਡੇਅਰੀ ਸਿਖਲਾਈ ਕੇਂਦਰ ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਿਖਲਾਈ ਦਾ ਲਾਭ ਲੈਣ ਲਈ ਜ਼ਿਲ੍ਹਾ ਫਿਰੋਜਪੁਰ ਦੇ ਚਾਹਵਾਨ ਡੇਅਰੀ ਫਾਰਮਰ 26 ਦਸੰਬਰ 2022 ਤੱਕ ਜ਼ਿਲ੍ਹਾ ਕਾਰਜਕਾਰੀ ਅਫਸਰ ਕਪਲਮੀਤ ਸਿੰਘ ਸੰਧੂ ਮੋਬਾਈਲ 97793-52959 ਨਾਲ ਸੰਪਰਕ ਕਰ ਸਕਦੇ ਹਨ।
CATEGORIES ਖੇਤੀਬਾੜੀ/ਵਪਾਰ