ਨਵਾਂ ਸਾਲ ਸਵੱਛਤਾ ਨਾਲ ਮੁਹਿੰਮ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਆਰਮੀ ਕੈਂਟ ਤੱਕ ਕੀਤੀ ਗਈ ਸਾਫ-ਸਫਾਈ
ਫਾਜ਼ਿਲਕਾ, 18 ਦਸੰਬਰ
ਨਵਾਂ ਸਾਲ ਸਵੱਛਤਾ ਨਾਲ ਮੁਹਿੰਮ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਫਾਈ ਸੇਵਕਾਂ ਦੀ ਮਦਦ ਨਾਲ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਲਈ ਲਾਲ ਬੱਤੀ ਚੌਂਕ ਫਾਜ਼ਿਲਕਾ ਤੋਂ ਆਰਮੀ ਕੈਂਟ ਤੱਕ ਸੜਕ ਦੇ ਕਿਨਾਰਿਆਂ ਦੀ ਸਾਫ-ਸਫਾਈ ਕੀਤੀ ਗਈ ਅਤੇ ਇੱਥੇ ਲੱਗੇ ਪੌਦਿਆਂ ਨੂੰ ਪਾਣੀ ਵੀ ਦਿੱਤਾ ਗਿਆ। ਇਹ ਜਾਣਕਾਰੀ ਕਾਰਜ ਸਾਧਕ ਅਫਸਰ ਫਾਜਿਲਕਾ ਸ੍ਰੀ ਮੰਗਤ ਕੁਮਾਰ ਨੇ ਦਿੱਤੀ।
ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਤੋਂ ਨਰੇਸ਼ ਖੇੜਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਸ਼ੇਸ਼ ਪੰਦਰਵਾੜਾ ਮਨਾਉਂਦੇ ਹੋਏ ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਸ਼ਹਿਰ ਨੂੰ ਗੰਦਗੀ ਮੁਕਤ ਬਣਾਉਣ ਲਈ ਲਗਾਤਾਰ ਕਾਰਵਾਈਆਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਹਿਰ ਨੂੰ ਸਾਫ ਸੁੱਥਰਾ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆ-ਭਰਿਆ ਵਾਤਾਵਰਣ ਸਿਰਜਣ ਲਈ ਸਾਨੂੰ ਵੱਧ ਤੋਂ ਵੱਧ ਰੁਖ ਲਗਾਉਣੇ ਵੀ ਚਾਹੀਦੇ ਹਨ ਤੇ ਇਨ੍ਹਾਂ ਰੁੱਖਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣਾ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ ਤੇ ਡਸਟਬਿਨ ਵਿੱਚ ਹੀ ਪਾਉਣ ਤਾਂ ਜੋ ਡੋਰ ਟੁ ਡੋਰ ਵਹੀਕਲ ਉਥੇ ਆ ਕੇ ਕੂੜਾ ਇਕਠਾ ਕਰ ਸਕਣ। ਇਸ ਤੋਂ ਇਲਾਵਾ ਸਿੰਗਲ ਵਰਤੋਂ ਵਾਲਾ ਪਲਾਸਟਿਕ ਦੀ ਵਰਤੋਂ ਵੀ ਨਾ ਕੀਤੀ ਜਾਵੇ।