ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸ਼ੈਲਰ ਮਾਲਕਾਂ ਨਾਲ ਮੀਟਿੰਗ
ਚੰਡੀਗੜ 5 ਅਕਤੂਬਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ ਸ਼ੈਲਰ ਮਾਲਕਾਂ ਨਾਲ ਅਹਿਮ ਬੈਠਕ ਕੀਤੀ ਤੇ ਇਸ ਮੌਕੇ ਤੇ ਉਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਸ਼ੈਲਰ ਮਾਲਕਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਨਾਂ ਦਾ ਮੁੱਖ ਮੰਤਰੀ ਵੱਲੋਂ ਨਾਲੋ ਨਾਲ ਹੱਲ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਸ਼ੈਲਰ ਮਾਲਕ ਪੰਜਾਬ ਦੀ ਇੰਡਸਟਰੀ ਦਾ ਬਹੁਤ ਅਹਿਮ ਹਿੱਸਾ ਹਨ। ਉਹਨਾਂ ਦੀਆਂ ਪੰਜਾਬ ਸਰਕਾਰ ਤੋਂ ਜੋ ਮੰਗਾਂ ਨੇ ਅਸੀਂ ਤਕਰੀਬਨ ਸਭ ਮੰਨ ਲਈਆਂ ਹਨ। ਉਹਨਾਂ ਇਸ ਮੌਕੇ ਤੇ ਵਾਅਦਾ ਕੀਤਾ ਕਿ ਜੋ ਸ਼ੈਲਰ ਮਾਲਕਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਨੇ, ਉਹਨਾਂ ਨੂੰ ਵੀ ਅਸੀਂ ਪੁਰਜ਼ੋਰ ਤਰੀਕੇ ਨਾਲ ਚੁੱਕਾਂਗੇ ਤੇ ਲਗਾਤਾਰ ਕੇਂਦਰ ਸਰਕਾਰ ਦੇ ਨਾਲ ਸੰਪਰਕ ਵਿੱਚ ਰਹਿ ਕੇ ਇਹਨਾਂ ਦੇ ਮਸਲੇ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਚੀਫ਼ ਸੈਕਟਰੀ ਦੀ ਡਿਊਟੀ ਲਗਾਈ ਹੈ ਕਿ ਉਹ ਹਰ ਮਹੀਨੇ ਸ਼ੈਲਰ ਮਾਲਕਾਂ ਨਾਲ ਰੀਵਿਊ ਮੀਟਿੰਗ ਕਰਕੇ ਕੇਂਦਰ ਨਾਲ ਜੋ ਉਹਨਾਂ ਦੇ ਮਸਲੇ ਹਨ, ਉਹਨਾਂ ਬਾਰੇ ਜਾਣਕਾਰੀ ਦਿੰਦੇ ਰਹਿਣ।



