ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਸਕੂਲ ਅਤੇ ਆਂਗਣਵਾੜੀ ਸੈਂਟਰ ਵਿਚ ਮਿਡ-ਡੇ-ਮੀਲ ਦਾ ਨਿਰੀਖਣ

ਲੁਧਿਆਣਾ 5 ਅਕਤੂਬਰ
ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਨੀਵਾਰ ਨੂੰ ਪੀ.ਏ.ਯੂ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਪਿੰਡ ਜੰਗਵਾਲ ਦੇ ਆਂਗਣਵਾੜੀ ਸੈਂਟਰ ਵਿੱਚ ਮਿਡ-ਡੇ-ਮੀਲ ਦਾ ਨਿਰੀਖਣ ਕੀਤਾ।

ਸ੍ਰੀ ਸ਼ਰਮਾ ਨੇ ਚੈਕਿੰਗ ਦੌਰਾਨ ਸਫ਼ਾਈ, ਅਨਾਜ ਭੰਡਾਰਨ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਡ-ਡੇ-ਮੀਲ ਦੀਆਂ ਰਸੋਈਆਂ ਵਿੱਚ ਚੰਗੀ ਤਰ੍ਹਾਂ ਸਫਾਈ ਰੱਖਣ। ਉਨ੍ਹਾਂ ਇਹ ਵੀ ਕਿਹਾ ਕਿ ਸਰਦੀਆਂ ਦੀਆਂ ਸਬਜ਼ੀਆਂ ਦੇ ਪੱਤਿਆਂ ਨੂੰ ਪਾਣੀ ਵਿੱਚ ਉਬਾਲਣਾ ਚਾਹੀਦਾ ਹੈ ਅਤੇ ਰਸੋਈਏ ਨੂੰ ਗਾਜਰ, ਮੂਲੀ ਅਤੇ ਸ਼ਲਗਮ ਆਦਿ ਦੇ ਪੱਤਿਆਂ ਦਾ ਪਾਣੀ ਵਿਦਿਆਰਥੀਆਂ ਨੂੰ ਪਰੋਸਣਾ ਚਾਹੀਦਾ ਹੈ ਜੋ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਵਧੀਆ ਪੋਸ਼ਣ ਪ੍ਰਦਾਨ ਕਰੇਗਾ। ਉਨ੍ਹਾਂ ਅਧਿਆਪਕਾਂ ਨੂੰ ਲੋਕਾਂ ਵਿੱਚ ਰਸੋਈ ਗਾਰਡਨਿੰਗ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਵੀ ਦਿੱਤੀ।

ਚੇਅਰਮੈਨ ਨੇ ਮਿਡ-ਡੇ-ਮੀਲ ਦੀ ਨਿਯਮਤ ਜਾਂਚ ਕਰਨ ‘ਤੇ ਵੀ ਜ਼ੋਰ ਦਿੱਤਾ ਅਤੇ ਸਕੂਲਾਂ ਵਿੱਚ ਭੋਜਨ ਟੈਸਟ ਰਜਿਸਟਰ ਰੱਖਣ, ਬੱਚਿਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਂਦੇ ਸਮੇਂ ਸਾਫ਼-ਸਫ਼ਾਈ ਰੱਖਣ ਲਈ ਕਿਹਾ। ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਹਰ ਛੇ ਮਹੀਨੇ ਬਾਅਦ ਮੈਡੀਕਲ ਚੈਕਅੱਪ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਿਡ-ਡੇ-ਮੀਲ ਦੌਰਾਨ ਵਿਦਿਆਰਥੀਆਂ ਨੂੰ ਤਾਜ਼ੀਆਂ ਸਬਜ਼ੀਆਂ/ਫਲਾਂ ਦੀ ਸਪਲਾਈ ਯਕੀਨੀ ਬਣਾਉਣ।

CATEGORIES
TAGS
Share This

COMMENTS

Wordpress (0)
Disqus (0 )
Translate