ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਡੀਸੀ ਤੇ ਐਸਐਸਪੀ ਫਾਜਿਲਕਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਫ਼ਾਜ਼ਿਲਕਾ 11 ਅਕਤੂਬਰ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਆਮ ਪੰਚਾਇਤ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ ਨੂੰ ਮਤਦਾਨ ਵਾਲੇ ਦਿਨ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਹਰੇਕ ਅਧਿਕਾਰੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਭਰੋਸਾ ਦਿੱਤਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਤਰੀਕੇ ਨਾਲ ਅਤੇ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ ਅਤੇ ਵੋਟਰ ਬਿਨ੍ਹਾਂ ਕਿਸੇ ਡਰ, ਲਾਲਚ ਜਾਂ ਭੈਅ ਦੇ ਆਪਣੇ ਪਸੰਦੀਦਾ ਉਮੀਦਵਾਰਾਂ ਦੀ ਚੋਣ ਕਰਨ ਲਈ ਮਤਦਾਨ ਕਰਨ।
ਐਸਐਸਪੀ ਵਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਤਦਾਨ ਦੇ ਮੱਦੇਨਜਰ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਪੀ ਪਰਦੀਪ ਸਿੰਘ ਸੰਧੂ, ਰਮਨੀਸ਼ ਚੌਧਰੀ, ਐਸਡੀਐਮ ਕ੍ਰਿਸ਼ਨ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਡੀਡੀਪੀਓ ਗੁਰਦਰਸ਼ਨ ਲਾਲ ਕੁੰਡਲ ਵੀ ਹਾਜਰ ਸਨ।