ਪੰਚਾਇਤੀ ਚੋਣਾਂ ਤੇ ਹਾਈਕੋਰਟ ਦਾ ਵੱਡਾ ਫੈਸਲਾ, ਪਟੀਸ਼ਨਾਂ ਕੀਤੀਆਂ ਰੱਦ

ਚੰਡੀਗੜ੍ਹ 14 ਅਕਤੂਬਰ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ। ਜਿਸ ਤਹਿਤ ਚੋਣਾਂ ਨੂੰ ਲੈ ਕੇ ਪਾਈਆਂ ਪਟੀਸ਼ਨਾਂ ਹਾਈਕੋਰਟ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਪਾਈਆਂ 250 ਦੇ ਕਰੀਬ ਪਟੀਸ਼ਨਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਹਾਈਕੋਰਟ ਵੱਲੋਂ ਕੀਤਾ ਗਿਆ ਹੈ। ਜਿਸ ਤਹਿਤ ਕਈ ਪੰਚਾਇਤ ਚੋਣਾਂ ਤੇ ਰੋਕ ਲਾਈ ਗਈ ਸੀ। ਹੁਣ ਪੰਜਾਬ ਦੀਆਂ ਸਾਰੀਆਂ ਪੰਚਾਇਤੀ ਚੋਣਾਂ ਦਾ ਰਾਹ ਸਾਫ ਹੋ ਗਿਆ ਹੈ। 13000 ਤੋਂ ਵੱਧ ਪੰਚਾਇਤਾਂ ਵਿੱਚ ਭਲਕੇ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਜਿੰਨਾਂ ਦੇ ਨਤੀਜੇ ਸ਼ਾਮ ਨੂੰ ਐਲਾਨੇ ਜਾਣਗੇ। ਪੰਜਾਬ ਦੇ ਇਕ ਕਰੋੜ 33 ਲੱਖ ਵੋਟਰ ਪੰਚਾਇਤੀ ਚੋਣਾਂ ਵਿੱਚ ਭਾਗ ਲੈਣਗੇ। ਉਧਰ ਪੁਲਿਸ ਵੱਲੋਂ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਹਨ।

CATEGORIES
TAGS
Share This

COMMENTS

Wordpress (0)
Disqus (0 )
Translate