ਪੰਚਾਇਤੀ ਚੋਣਾਂ ਅਮਨ-ਸ਼ਾਤੀ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ,ਪੋਲਿੰਗ ਪਾਰਟੀਆਂ ਪੁੱਜੀਆਂ ਬੂਥਾਂ ਤੇ
ਫਾਜ਼ਿਲਕਾ 14 ਅਕਤੂਬਰ। 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਪੋਲਿੰਗ ਪਾਰਟੀਆਂ, ਸੁਰੱਖਿਆ ਦਸਤੇ ਆਦਿ ਨੂੰ ਸਬੰਧਤ ਐਸ.ਡੀ.ਐਮਜ਼ ਵੱਲੋਂ ਅੱਜ ਚੋਣ ਸਮੱਗਰੀ ਨਾਲ ਰਵਾਨਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਜਿਲ੍ਹੇ ਦੇ ਪਿੰਡਾਂ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਦੀ ਸਥਿਤੀ ਬਣਾਈ ਰੱਖਣ ਅਤੇ ਬਿਨਾਂ ਕਿਸੇ ਭੈਅ ਅਤੇ ਤਣਾਅ ਮੁਕਤ ਹੋ ਕੇ ਆਪਣੀ ਵੋਟ ਦੀ ਵਰਤੋਂ ਕਰਕੇ ਆਪਣੇ ਪੰਸਦੀਦਾ ਵਿਅਕਤੀ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਸਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ।
CATEGORIES ਪੰਜਾਬ