ਪੰਜਾਬ ਵਿੱਚ ਜਿਮਨੀ ਚੋਣਾਂ ਦਾ ਹੋਇਆ ਐਲਾਨ,ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਉਣਗੇ ਨਤੀਜੇ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਪਰ ਜਿਮਨੀ ਚੋਣਾਂ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ। ਝਾਰਖੰਡ ਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਦੇਸ਼ ਭਰ ਵਿੱਚ ਵੱਖ-ਵੱਖ ਲੋਕ ਸਭਾ ਤੇ ਵਿਧਾਨ ਸਭਾ ਸੀਟਾਂ ਉੱਪਰ ਜਿਮਨੀ ਚੋਣਾਂ ਦਾ ਐਲਾਨ ਹੋਇਆ ਹੈ। ਪੰਜਾਬ ਦੇ ਵਿਧਾਨ ਸਭਾ ਹਲਕਾ ਗਿੱਦੜਬਹਾ ਬਰਨਾਲਾ ਡੇਰਾ ਬਾਬਾ ਨਾਨਕ ਤੇ ਹੁਸ਼ਿਆਰਪੁਰ ਵਿਖੇ ਜਿਮਨੀ ਚੋਣਾਂ ਹੋਣੀਆਂ ਹਨ। ਚਾਰੇ ਸੀਟਾਂ ਉੱਪਰ 13 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਸਿਆਸੀ ਪਾਰਟੀਆਂ ਵੱਲੋਂ ਜਿਮਨੀ ਚੋਣਾਂ ਦੀ ਤਿਆਰੀ ਪਹਿਲਾਂ ਤੋਂ ਹੀ ਵਿੱਢੀ ਹੋਈ ਹੈ।

CATEGORIES
Share This

COMMENTS

Wordpress (0)
Disqus (0 )
Translate