ਨਾਇਬ ਸਿੰਘ ਸੈਣੀ ਹੋਣਗੇ ਹਰਿਆਣੇ ਦੇ ਮੁੱਖ ਮੰਤਰੀ
ਹਰਿਆਣਾ ਵਿਧਾਇਕ ਦਲ ਦੀ ਹੋਈ ਬੈਠਕ ਦੌਰਾਨ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਤੇ ਉਹ ਹਰਿਆਣੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਈ ਬੈਠਕ ਦੌਰਾਨ ਸਾਰੇ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਉਹ ਭਲਕੇ ਪੰਚਕੁਲਾ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।