ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਗਿਆ ਅਸਤੀਫ਼ਾ
ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਉਹਨਾਂ ਇਸ ਸਬੰਧ ਵਿੱਚ ਭਾਵਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ। ਦੱਸਣ ਯੋਗ ਹੈ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਆ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉੱਪਰ ਗੰਭੀਰ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਅੱਜ ਉਹਨਾਂ ਵੱਲੋਂ ਭਾਵਕ ਹੁੰਦਿਆਂ ਆਪਣਾ ਅਹੁਦਾ ਛੱਡ ਦਿੱਤਾ।



