ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਆਇਆ ਵੱਡਾ ਫੈਸਲਾ

ਸ੍ਰੀ ਅੰਮ੍ਰਿਤਸਰ ਸਾਹਿਬ 18 ਅਕਤੂਬਰ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ। ਬੀਤੇ ਦਿਨੀ ਉਹਨਾਂ ਵੱਲੋਂ ਇੱਕ ਭਾਵੁਕ ਪੋਸਟ ਪਾਉਂਦੇ ਆ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਦੁਨੀਆਂ ਭਰ ਵਿੱਚ ਉਨਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਸੀ। ਅੱਜ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਜਿਸ ਤੋਂ ਬਾਅਦ ਉਹਨਾਂ ਆਪਣੇ ਅਹੁਦੇ ਤੇ ਬਣੇ ਰਹਿਣ ਦਾ ਫੈਸਲਾ ਕੀਤਾ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਆਪਣੇ ਅਹੁਦੇ ਤੇ ਬਣੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਲਈ ਉਹ ਆਪਣੇ ਅਹੁਦੇ ਤੇ ਹੁਣ ਬਣੇ ਰਹਿਣਗੇ।

CATEGORIES
TAGS
Share This

COMMENTS

Wordpress (0)
Disqus (0 )
Translate