ਡੀਜੀਪੀ ਗੌਰਵ ਯਾਦਵ ਵੱਲੋਂ ਅੱਧੀ ਰਾਤ ਨੂੰ ਪੰਜਾਬ ਦੇ ਵੱਖ-ਵੱਖ ਨਾਕਿਆਂ ਤੇ ਥਾਣਿਆਂ ਦੀ ਕੀਤੀ ਚੈਕਿੰਗ

ਚੰਡੀਗੜ 19 ਅਕਤੂਬਰ। ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਵੱਲੋਂ ਬੀਤੀ ਰਾਤ Night Domination ਆਪਰੇਸ਼ਨ ਤਹਿਤ ਐਸ.ਏ.ਐਸ. ਨਗਰ, ਲੁਧਿਆਣਾ, ਖੰਨਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਅਤੇ ਨਾਕਿਆਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਪੱਧਰ ‘ਤੇ ਪੁਲਿਸ ਦੇ ਕੰਮ ਦੀ ਜਾਂਚ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਇਸ ਚੈਕਿੰਗ ਦੌਰਾਨ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਪੁਲਿਸ ਨਾਲ ਤਾਲਮੇਲ ਦੇ ਅਨੁਭਵ ਬਾਰੇ ਜਾਣਿਆ। ਉਹਨਾਂ ਲੋਕਾਂ ਨੂੰ ਪੁੱਛਿਆ ਕਿ ਪੁਲਿਸ ਦਾ ਤੁਹਾਡੇ ਨਾਲ ਵਿਹਾਰ ਕਿੱਦਾਂ ਦਾ ਹੈ।

ਡੀਜੀਪੀ ਸ਼੍ਰੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦੇ ਇਸ ਢੰਗ ਨਾਲ ਕੰਮ ਕਰਨ ਨਾਲ ਆਮ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ ਹੈ। ਜ਼ਮੀਨੀ ਪੱਧਰ ‘ਤੇ ਅਪਰਾਧਾਂ ਨੂੰ ਰੋਕਣ ਵਾਲੀਆਂ ਐਪਾਂ VAHAN ਅਤੇ PAIS ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਵੀ ਕੀਤੀ ਗਈ। ਉਨਾਂ ਕਿਹਾ ਕਿ ਹੋਰ ਵਧੇਰੀ ਸੁਰੱਖਿਆ ਅਤੇ ਚੰਗੀ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਆਪਰੇਸ਼ਨ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਚਹਿਲ, ਫਤਿਹਗੜ੍ਹ ਸਾਹਿਬ ਖੰਨਾ ਤੇ ਐਸਐਸ ਨਗਰ ਦੇ ਐਸਐਸਪੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate