ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ

ਚੰਡੀਗੜ੍ਹ 20 ਅਕਤੂਬਰ।ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਗਿੱਦੜਵਾਹਾ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਟਿਕਟ ਲੈਣ ਵਿੱਚ ਸਫਲ ਰਹੇ ਹਨ। ਬਰਨਾਲਾ ਤੋਂ ਦਲਵੀਰ ਗੋਲਡੀ ਦੇ ਪੱਲੇ ਕੁਝ ਨਹੀਂ ਪਿਆ ਇਥੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ ਜਦੋਂ ਕਿ ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।

CATEGORIES
TAGS
Share This

COMMENTS

Wordpress (0)
Disqus (0 )
Translate