ਸਰੀਰਿਕ,ਮਾਨਸਿਕ ਅਤੇ ਬੌਧਿਕ ਵਿਕਾਸ ਲਈ ਆਇਓਡੀਨ ਯੁਕਤ ਨਮਕ ਲਾਜ਼ਮੀ-ਡਾ.ਅਸ਼ਵਨੀ ਕੁਮਾਰ

ਕਪੂਰਥਲਾ 22 ਅਕਤੂਬਰ। ਸਿਹਤ ਵਿਭਾਗ ਵੱਲੋਂ ਹਰ ਸਾਲ 21 ਅਕਤੂਬਰ ਨੂੰ “ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਿਵੈਂਸ਼ਨ ਦਿਵਸ” ਵੱਜੋਂ ਮਨਾਇਆ ਜਾਂਦਾ ਹੈ। ਇਸ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਦੇਂ ਸਮੂਹ ਸਿਹਤ ਕੇਂਦਰਾਂ ਵਿੱਚ ਅੱਜ “ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਿਵੈਂਸ਼ਨ ਦਿਵਸ” ਮਨਾਇਆ ਗਿਆ। ਇਸ ਦੌਰਾਨ ਸਮੂਹ ਸੀ.ਐਚ.ਓ ਵੱਲੋਂ ਸਿਹਤ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਆਇਓਡੀਨ ਦੀ ਘਾਟ ਅਤੇ ਉਸ ਸੰਬੰਧੀ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ
ਸੀਨੀਅਰ ਮੈਡੀਕਲ ਅਫਸਰ ਡਾ.ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਮਨੁੱਖੀ ਸਰੀਰ ਵਿੱਚ ਆਇਓਡੀਨ ਦੇ ਮਹੱਤਵ ਨੂੰ ਦੱਸਣਾਂ ਅਤੇ ਇਸਦੀ ਘਾਟ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਆਇਓਡੀਨ ਸਾਡੇ ਸਰੀਰਿਕ,ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਹੁਤ ਜਰੂਰੀ ਹੈ। ਬੱਚਿਆਂ, ਗਰਭਵਤੀ ਔਰਤਾਂ ਅਤੇ ਬੁਜੁਰਗਾਂ ਵਿੱਚ ਇਸਦੀ ਖਾਸ ਲੋੜ ਹੁੰਦੀ ਹੈ। ਗਰਭਵਤੀ ਔਰਤਾਂ ਵਿੱਚ ਇਸਦੀ ਘਾਟ ਕਾਰਣ ਗਰਭਪਾਤ, ਬੱਚੇ ਵਿੱਚ ਜਮਾਂਦਰੂ ਨੁਕਸ ਹੋ ਸਕਦੇ ਹਨ ਜਾਂ ਬੱਚਾ ਮਰਿਆ ਹੋਇਆ ਵੀ ਪੈਦਾ ਹੋ ਸਕਦਾ ਹੈ। ਬੱਚਾ ਮੰਦਬੁੱਧੀ, ਗੂੰਗਾ, ਬੋਲਾ ਅਤੇ ਬੌਣਾ ਪੈਦਾ ਹੋ ਸਕਦਾ ਹੈ। ਬੱਚਿਆਂ ਅਤੇ ਵੱਡਿਆਂ ਵਿੱਚ ਗਿੱਲੜ ਰੋਗ, ਘੱਟ ਬੁੱਧੀ, ਸਰੀਰਿਕ ਅਤੇ ਮਾਨਸਿਕ ਕਮਜੋਰੀ ਵੀ ਹੋ ਸਕਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਰੋਜ਼ਾਨਾ ਉਚਿਤ ਮਾਤਰਾ ਵਿੱਚ ਆਇਓਡੀਨ ਯੁਕਤ ਨਮਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਲਈ ਸਾਨੂੰ ਸਾਰੀਆਂ ਨੂੰ ਆਇਓਡੀਨ ਯੁਕਤ ਨਮਕ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਖਾਣਾ ਬਣਾਉਂਦੇ ਸਮੇਂ ਨਮਕ ਸਭ ਤੋਂ ਅਖੀਰ ਵਿੱਚ ਪਾਇਆ ਜਾਵੇ, ਤਾਂ ਜੋ ਇਹ ਭਾਫ ਬਣ ਕੇ ਉੱਡੇ ਨਾ ਸਕੇ ਨਾਲ ਹੀ ਨਮਕਦਾਨੀਆਂ ਵਿੱਚ ਨਮਕ ਰੱਖਣ ਤੋਂ ਪਰਹੇਜ ਕੀਤਾ ਜਾਵੇ। ਨਮਕ ਨੂੰ ਹਮੇਸ਼ਾ ਹਵਾ ਰਹਿਤ ਬੰਦ ਡੱਬੇ ਵਿੱਚ ਰੱਖਿਆ ਜਾਵੇ। ਇਸ ਮੌਕੇ ਮੈਡੀਕਲ ਅਫਸਰ ਡਾ. ਸਰਵਲੀਨ ਕੌਰ, ਬੀ.ਈ.ਈ ਮੋਨਿਕਾ, ਐਸ.ਆਈ ਬਲਕਾਰ ਸਿੰਘ, ਨਰਸਿੰਗ ਸਿਸਟਰ, ਸਟਾਫ ਨਰਸ, ਏ.ਐਨ.ਐਮ ਅਤੇ ਆਮ ਲੋਕ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate