ਬਰਨਾਲਾ ਦੇ ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਨੇ ਦਿੱਤਾ ਅਸਤੀਫਾ
ਬਰਨਾਲਾ 22 ਅਕਤੂਬਰ। ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ।ਜਿਹੜੇ ਕਿ ਲੋਕ ਸਭਾ ਮੈਂਬਰ ਮੀਤ ਹੇਅਰ ਦੇ ਨਜ਼ਦੀਕੀ ਮਿੱਤਰ ਹਨ। ਹੁਣ ਇੱਥੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵੱਲੋਂ ਆਪਣੀ ਚੇਅਰਮੈਨੀ ਤੋਂ ਅਸਤੀਫਾ ਦਿੱਤਾ ਗਿਆ ਹੈ।ਬੀਤੇ ਦਿਨੀ ਉਹਨਾਂ ਨੇ ਹਰਿੰਦਰ ਧਾਲੀਵਾਲ ਨੂੰ ਟਿਕਟ ਮਿਲਣ ਤੇ ਇਤਰਾਜ਼ ਵੀ ਪ੍ਰਗਟ ਕੀਤਾ ਸੀ ਤੇ ਫੈਸਲੇ ਤੇ ਮੁੜ ਵਿਚਾਰ ਕਰਨ ਲਈ ਪਾਰਟੀ ਨੂੰ ਬੇਨਤੀ ਕੀਤੀ ਸੀ। ਹੁਣ ਉਹਨਾਂ ਨੇ ਇਸਤੀਫਾ ਦੇ ਕੇ ਆਜ਼ਾਦ ਤੌਰ ਤੇ ਚੋਣ ਮੈਦਾਨ ਵਿੱਚ ਨਿਤਰਨ ਦਾ ਲਗਭਗ ਫੈਸਲਾ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਵੱਡੀ ਪਾਰਟੀ ਵੀ ਉਹਨਾਂ ਨੂੰ ਉਮੀਦਵਾਰ ਬਣਾ ਸਕਦੀ ਹੈ। ਬਰਨਾਲੇ ਦੀ ਸਿਆਸਤ ਵਿੱਚ ਵੀ ਹੁਣ ਮੁਕਾਬਲਾ ਹੋਰ ਸਖਤ ਹੋਣ ਦੀ ਸੰਭਾਵਨਾ ਹੈ।

CATEGORIES ਮਾਲਵਾ


