ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ,ਮਨਪ੍ਰੀਤ ਬਾਦਲ ਗਿੱਦੜਬਾਹਾ ਹੋਣਗੇ ਉਮੀਦਵਾਰ

ਚੰਡੀਗੜ੍ਹ 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) ਆਮ ਆਦਮੀ ਪਾਰਟੀ ਤੋਂ ਬਾਅਦ ਪੰਜਾਬ ਦੀਆਂ ਵਿਧਾਨ ਸਭਾ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਵੱਲੋਂ ਤਿੰਨ ਉਮੀਦਵਾਰ ਐਲਾਨੇ ਗਏ ਹਨ। ਜਿਸ ਤਹਿਤ ਗਿੱਦੜਵਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਉਮੀਦਵਾਰ ਹੋਣਗੇ, ਜਦੋਂ ਕਿ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਹੁਸ਼ਿਆਰਪੁਰ ਤੋਂ ਉਮੀਦਵਾਰ ਦਾ ਐਲਾਨ ਹੋਣਾ ਹਲੇ ਬਾਕੀ ਹੈ। ਦੂਜੇ ਪਾਸੇ ਕਾਂਗਰਸ ਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲੇ ਉਮੀਦਵਾਰਾਂ ਉੱਪਰ ਮੰਥਨ ਚੱਲ ਰਿਹਾ ਹੈ ਉਹਨਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਦੱਸਣ ਯੋਗ ਹੈ ਕਿ 25 ਅਕਤੂਬਰ ਤੱਕ ਜਿਮਨੀ ਚੋਣਾਂ ਲਈ ਨਾਮਜਦਗੀਆਂ ਭਰੀਆਂ ਜਾਣਗੀਆਂ।

CATEGORIES
TAGS
Share This

COMMENTS

Wordpress (0)
Disqus (0 )
Translate