ਕਾਂਗਰਸ ਵੱਲੋਂ ਪੰਜਾਬ ਦੀਆਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, ਅੰਮ੍ਰਿਤਾ ਵਡਿੰਗ ਹੋਣਗੇ ਗਿੱਦੜਵਾਹਾ ਤੋਂ ਉਮੀਦਵਾਰ
ਚੰਡੀਗੜ੍ਹ 22 ਅਕਤੂਬਰ। ਆਮ ਆਦਮੀ ਪਾਰਟੀ ਤੇ ਭਾਜਪਾ ਤੋਂ ਬਾਅਦ ਕਾਂਗਰਸ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੇਰ ਰਾਤ ਕਰ ਦਿੱਤਾ ਗਿਆ। ਜਿਸ ਤਹਿਤ ਗਿੱਦੜਵਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਪਤਨੀ ਜਤਿੰਦਰ ਕੌਰ ਰੰਧਾਵਾ ਉਮੀਦਵਾਰ ਬਣਾਏ ਗਏ ਹਨ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋ ਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਗਿੱਦੜਬਾਹਾ ਦੀ ਸੀਟ ਤੋਂ ਫਸਵੇਂ ਮੁਕਾਬਲੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਕਾਲੀ ਦਲ ਵੱਲੋਂ ਹਲੇ ਚਾਰੇ ਵਿਧਾਨ ਸਭਾ ਹਲਕੇ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।


CATEGORIES ਪੰਜਾਬ


