ਮਾਪਿਆਂ ਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਗੂੜ੍ਹਾ ਕਰ ਰਹੀ ਮਾਪੇ ਅਧਿਆਪਕ ਮਿਲਣੀ-ADC ਮਨਦੀਪ ਕੌਰ

ਫਾਜ਼ਿਲਕਾ, 23 ਅਕਤੂਬਰ 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕਰਨਾ ਕਾਫੀ ਲਾਹੇਵੰਦ ਸਾਬਿਤ ਹੋਇਆ ਹੈ | ਜ਼ਿਲ੍ਹਾ ਫਾਜ਼ਿਲਕਾ ਵਿਚ ਵੀ ਮਾਪੇ-ਅਧਿਆਪਕ ਮਿਲਣੀ ਨੂੰ ਕਾਫੀ ਹੁੰਗਾਰਾ ਮਿਲਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵੱਲੋਂ ਸਰਕਾਰੀ ਲੜਕੇ ਸਕੂਲ ਫਾਜ਼ਿਲਕਾ, ਸਰਕਾਰੀ ਸਕੂਲ ਚੂਵਾੜਿਆ ਵਾਲੀ ਅਤੇ ਸਰਕਾਰੀ ਸਕੂਲ ਬਨਵਾਲਾ ਹਨਵੰਤਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਪਹੁੰਚ ਕੇ ਕੀਤਾ ਗਿਆ| ਇਸ ਦੌਰਾਨ ਉਨ੍ਹਾਂ ਬਚਿਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗਲਬਾਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਹੋਰ ਮਜਬੂਤ ਕਰਨ ਦਾ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਸਦਕਾ ਬਚਿਆਂ ਦੇ ਸਕੂਲ ਤੇ ਘਰ ਦੇ ਵਿਵਹਾਰ, ਪੜ੍ਹਾਈ, ਹੁਨਰ ਪ੍ਰਤੀ ਪਤਾ ਲਗਦਾ ਹੈ।  ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਦੋਨੋ ਧਿਰਾਂ ਦੀ ਗਲਬਾਤ ਸਾਂਝੀ ਹੁੰਦੀ ਹੈ। ਅਜਿਹੀਆਂ ਮਿਲਣੀਆਂ ਬਚਿਆਂ ਦੇ ਭਵਿੱਖ ਬਾਰੇ ਜਾਣੂੰ ਕਰਵਾਉਂਦੀਆਂ ਹਨ ਕਿ ਬੱਚਾ ਕਿ ਸੋਚਦਾ ਹੈ, ਬਚਾ ਘਰ ਜਾਂ ਸਕੂਲ ਵਿਚ ਕਿਵੇ ਰਹਿੰਦਾ ਹੈ, ਕਿ ਖਾਂਦਾ-ਪੀਂਦਾ ਹੈ, ਕਿਹੜੀ ਸੰਗਤ ਵਿਚ ਰਹਿੰਦਾ ਹੈ, ਬਚੇ ਵਿਚ ਕਿਸ ਖੇਤਰ ਵੱਲ ਜਾਣ ਦਾ ਹੁਨਰ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਹਾਜਰ ਮਾਪਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਯੁਗ ਵਿਚ ਬਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ ਪਰ ਕੰਮਾਂ-ਕਾਰਾਂ ਵਿਚ ਵਿਅਸਤ ਹੋਣ ਕਰਕੇ ਬੱਚੇ ਦਾ ਧਿਆਨ ਰੱਖਣ ਤੋਂ ਵਾਂਝੇ ਹੋ ਜਾਣੇ ਹਨ ਜਿਸ ਕਰਕੇ ਬਚੇ ਮੋਬਾਈਲ ਦੀ ਵਰਤੋਂ ਜਿਆਦਾ ਕਰਨ ਲਗ ਪਏ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਕਰਕੇ ਬਚਿਆਂ ਨੂੰ ਜਿਆਦਾ ਤੋਂ ਜਿਆਦਾ ਸਮਾਂ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਪਿਆਂ ਤੇ ਅਧਿਆਪਕਾਂ ਨੂੰ ਬਚਿਆਂ ਦੇ ਹੁਨਰ ਦੇ ਹਿਸਾਬ ਨਾਲ ਮਿਹਨਤ ਕਰਵਾਉਣੀ ਚਾਹੀਦੀ ਹੈ ਤਾਂ ਜੋ ਬਚਾ ਆਪਣੇ ਹੁਨਰ ਦੇ ਹਿਸਾਬ ਨਾਲ ਆਪਣੇ ਖੇਤਰ ਨੂੰ ਚੁਣੇ ਤੇ ਸੁਨਿਹਰੇ ਭਵਿੱਖ ਦੀ ਸਿਰਜਣਾ ਕਰ ਸਕੇ।
ਇਸ ਮੌਕੇ ਮਾਪੇ ਅਧਿਆਪਕ ਮਿਲਣੀ ਨੂੰ ਆਕਰਸ਼ਕ ਅਤੇ ਖਿੱਚ ਦਾ ਕੇਂਦਰ ਬਣਾਉਣ ਲਈ ਵੱਖ ਵੱਖ ਗਤੀਵਿਧੀਆਂ ਉਲੀਕੀਆਂ ਗਈਆਂ, ਬੱਚਿਆਂ ਵੱਲੋਂ ਆਪਣੇ ਹਥੀ ਚਾਰਟ ਅਤੇ ਮਾਡਲ ਤਿਆਰ ਕੀਤੇ ਗਏ ਜਿਸ ਦੌਰਾਨ ਬੱਚਿਆਂ ਦੇ ਹੁਨਰ ਵਿਚ ਵੀ ਵਾਧਾ ਹੋ ਰਿਹਾ ਹੈ।
ਇਸ ਮੌਕੇ ਸਕੂਲ ਅਧਿਆਪਕ ਤੇ ਮਾਪੇ ਮੌਜੂਦ ਸਨ।

CATEGORIES
Share This

COMMENTS

Wordpress (0)
Disqus (0 )
Translate