ਕਾਂਗਰਸ ਦੀ ਸਾਬਕਾ ਵਿਧਾਇਕ ਨਸ਼ਾ ਸਪਲਾਈ ਕਰਦਿਆਂ ਕਾਬੂ
ਚੰਡੀਗੜ੍ਹ 23 ਅਕਤੂਬਰ। ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨਾਂ ਨੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕੀਤਾ ਗਿਆ। ਇਹਨਾਂ ਕੋਲੇ ਨਸ਼ਾ ਤੇ ਡਰੱਗ ਮਨੀ ਵੀ ਕਾਬੂ ਹੋਣ ਦੀ ਸੂਚਨਾ ਹੈ। ਜਾਣਕਾਰੀ ਦਿੰਦਿਆਂ ਆਈਜੀ ਹੈਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਟਰੈਪ ਲਾ ਕੇ ਇਸ ਮਾਮਲੇ ਨੂੰ ਹੱਲ ਕੀਤਾ ਗਿਆ ਹੈ ਉਨਾਂ ਕੋਲ ਸੂਚਨਾ ਸੀ ਕਿ ਵਿਧਾਇਕ ਵੱਲੋਂ ਨਸ਼ੇ ਦੀ ਸਪਲਾਈ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਜਿਸ ਤੇ ਉਹਨਾਂ ਵੱਲੋਂ ਕਾਰਵਾਈ ਕੀਤੀ ਗਈ ਤਾਂ ਇਹਨਾਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ ਹੈ। ਜਦੋਂ ਇਹ ਸਪਲਾਈ ਦੇਣ ਲਈ ਗਏ ਹੋਏ ਸਨ। ਵਿਧਾਇਕ ਦੇ ਡਰਾਈਵਰ ਵੱਲੋਂ ਪੁਲਿਸ ਮੁਲਾਜ਼ਮ ਉੱਪਰ ਗੱਡੀ ਚੜਾਉਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਸਤਿਕਾਰ ਕੌਰ ਗਹਿਰੀ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ।

CATEGORIES ਪੰਜਾਬ


