0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂਦਾਂ ਜ਼ਰੂਰ ਪਿਲਾਓ-ਡਾ.ਅਸ਼ਵਨੀ ਕੁਮਾਰ

“ਵਿਸ਼ਵ ਪੋਲੀਓ ਦਿਵਸ” ‘ਤੇ ਵਿਸ਼ੇਸ਼
ਕਪੂਰਥਲਾ 24 ਅਕਤੂਬਰ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿੱਖੇ “ਵਿਸ਼ਵ ਪੋਲੀਓ ਦਿਵਸ” ਮਨਾਇਆ ਗਿਆ। ਇਸੇ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਨੇ ਦੱਸਇਆ ਕਿ ਪੋਲੀਓ ਇਕ ਗੰਭੀਰ ਬਿਮਾਰੀ ਹੈ ਜੌ ਕਿ ਛੋਟੀ ਉਮਰ ਵਿਚ ਹੀ ਬੱਚਿਆਂ ਨੂੰ ਅਪਣਾ ਸ਼ਿਕਾਰ ਬਣਾ ਲੈਂਦੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਰ ਵਰ੍ਹੇ 24 ਅਕਤੂਬਰ ਨੂੰ ਪੋਲੀਓ ਤੋਂ ਬਚਾਅ ਲਈ ਅਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ “ਵਿਸ਼ਵ ਪੋਲੀਓ ਦਿਵਸ” ਮਨਾਇਆ ਜਾਂਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਵੀ ਵਿਸ਼ਵ ਦੇ ਕਈ ਦੇਸ਼ਾਂ ਲਈ ਇਹ ਪੋਲੀਓ ਬਿਮਾਰੀ ਚਿੰਤਾ ਦਾ ਵਿਸ਼ੇ ਬਣ ਚੁੱਕੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਇਆ ਕਿ
ਚਾਹੇ ਭਾਰਤ ਵਿਚੋਂ ਪੋਲੀਓ ਖਤਮ ਹੋ ਚੁੱਕਾ ਹੈ ਪਰ ਫਿਰ ਵੀ ਗਵਾਂਢੀ ਮੁਲਕਾਂ ਵਿੱਚੋਂ ਇਸ ਦੇ ਆਉਣ ਦਾ ਖ਼ਦਸ਼ਾ ਹਮੇਸ਼ਾ ਬਣਿਆ ਰਹਿੰਦਾ ਹੈ। ਇਸੇ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ ਪਲਸ ਪੋਲੀਓ ਮੁਹਿੰਮ ਸਮੇਂ-ਸਮੇਂ ਤੇ ਚਲਾਈ ਜਾਂਦੀ ਹੈ ਜਿਸ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਓਹਨਾਂ 0 ਤੋਂ 5 ਸਾਲ ਦੇ ਬੱਚਿਆਂ ਦੇ ਮਾਪੀਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚੇ ਦੀ ਸੁਰੱਖਿਆ ਵਿਚ ਕੋਈ ਵੀ ਅਣਗਿਹਲੀ ਨਾ ਵਰਤਦੀਆਂ ਅਤੇ ਸਮੇਂ – ਸਮੇਂ ਸਿਰ ਪੋਲੀਓ ਦੀ ਖੁਰਾਕ ਜਰੂਰ ਪਿਲਾਉਣ। ਇਸ ਮੌਕੇ ਬਲਾਕ ਐਕਸਟੇਂਸ਼ਨ ਐਜੁਕੇਟਰ ਮੋਨਿਕਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਕੀਤੇ ਜਾਣ ਮਮਤਾ ਦਿਵਸ ‘ਤੇ ਰੂਟੀਨ ਟੀਕਾਕਰਨ ਦੌਰਾਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂਦਾਂ ਪਿਲਾਇਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜਦੋਂ ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਰਾਉਂਡ ਅਤੇ ਮਾਈਗ੍ਰੇਟਰੀ ਰਾਉਂਡ ਤਹਿਤ ਪੋਲੀਓ ਮੁਹਿਮ ਚਲਾਈ ਜਾਂਦੀ ਹੈ ਤਾਂ ਉਸ ਦੌਰਾਨ ਵੀ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਸਮੂਹ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂਦਾਂ ਪਿਲਾਈਆਂ ਜਾਂਦੀਆਂ ਹਨ।

CATEGORIES
Share This

COMMENTS

Wordpress (0)
Disqus (0 )
Translate