ਪਿੰਡ ਬੁਰਜ ਮੁਹਾਰ ਵਿਖੇ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ 
ਫਾਜ਼ਿਲਕਾ, 24 ਅਕਤੂਬਰ
ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਪ੍ਰਤੀ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਲਗਾਤਾਰ ਪਿੰਡਾਂ ਵਿਚ ਪਹੁੰਚ ਕਰਕੇ ਜਾਗਰੂਕਤਾ ਫੈਲਾ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀ ਨਿਜੀ ਤੌਰ *ਤੇ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤੇ ਅਪੀਲ ਕਰ ਰਹੇ ਹਨ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅਗ ਨਾ ਲਗਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਅਬੋਹਰ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਨੇ ਪਿੰਡ ਬੁਰਜ ਮੁਹਾਰ ਵਿਖੇ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾ ਨੁੰ ਪ੍ਰੇਰਿਤ ਕਰਦਿਆਂ ਕੀਤਾ।
ਉਪ ਮੰਡਲ ਮੈਜਿਸਟ੍ਰੇਟ ਅਬੋਹਰ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਨੇ ਕੈਂਪ ਦੌਰਾਨ ਕਿਸਾਨਾ ਨੂੰ ਵਾਤਾਵਰਣ ਨੂੰ ਦੁਸ਼ਿਤ ਹੋਣ ਤੋ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਅਪੀਲ ਕੀਤੀ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਵਿੱਚ ਯੋਗਦਾਨ ਕਰਨ ਲਈ ਸੁਝਾਅ ਦਿੱਤੇ। ਉਨ੍ਹਾਂ ਕਿਸਾਨਾ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾ (ਵਾਤਾਵਰਣ ਪਲੀਤ, ਸਾਹ ਦੀਆ ਬੀਮਾਰੀਆ, ਖੁਰਾਕੀ ਤੱਤਾ ਦਾ ਨਸ਼ਟ ਹੋਣਾ) ਬਾਰੇ ਜਾਗਰੁਕ ਕੀਤਾ।
ਇਸ ਮੋਕੇ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਸੰਦੀਪ ਕੁਮਾਰ ਰਿਣਵਾ ਨੇ ਵਿਭਾਗ ਵੱਲੋ ਕਿਸਾਨਾ ਲਈ ਚੱਲ ਰਹੀਆਂ ਸਕੀਮਾ ਅਤੇ ਸਹਾਇਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਪਿੰਡ ਦੇ ਨਵੇ ਚੁਣੇ ਗਏ ਮਹਿਲਾ ਸਰਪੰਚ ਸ੍ਰੀਮਤੀ ਵੀਰਪਾਲ ਕੋਰ ਅਤੇ ਵੱਡੀ ਗਿਣਤੀ ਵਿੱਚ ਕਿਸਾਨਾ ਨੇ ਭਾਗ ਲਿਆ ਅਤੇ ਵਿਸ਼ਵਾਸ਼ ਦਵਾਇਆ ਕਿ ਉਹ ਅਪਣੇ ਖੇਤਾ ਵਿੱਚ ਪਰਾਲੀ ਨੂੰ ਅੱਗ ਨਹੀ ਲਗਾਉਣਗੇ।
ਕੈਂਪ ਵਿੱਚ ਸ੍ਰੀ ਰਜਿੰਦਰ ਕੁਮਾਰ ਵਰਮਾ ਏ.ਡੀ.ਓ. ਅਤੇ ਸ੍ਰੀ ਵਿਪਨ ਕੁਮਾਰ, ਏ.ਐਸ.ਆਈ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ. ਪਲੋਅ ਆਦਿ ਸੰਦਾ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਗਈ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਤੇ ਮੰਚ ਦਾ ਸੰਚਾਲਨ ਗੁਲਜੀਤ ਸਿੰਘ ਬਰਾੜ ਸੈਕਟਰੀ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਅਮਨਦੀਪ ਸਿੰਘ ਬੱਬੂ ਧਾਲੀਵਾਲ ਸਰਪੰਚ ਬੁਰਜ ਮਹਾਰ ਕਲੋਨੀ, ਮਿੱਕੀ ਧਾਲੀਵਾਲ,ਧਰਮਿੰਦਰ ਸਿੰਘ, ਕੁਲਦੀਪ ਸਿੰਘ ਬਰਾੜ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ

CATEGORIES
Share This

COMMENTS

Wordpress (0)
Disqus (0 )
Translate